ਸੋਰਠਿ ਮਹਲਾ ੫ ॥
Sorat'h, Fifth Mehl:
ਕਰਨ ਕਰਾਵਨ ਹਰਿ ਅੰਤਰਜਾਮੀ ਜਨ ਅਪੁਨੇ ਕੀ ਰਾਖੈ ॥
ਹੇ ਭਾਈ! ਸਭ ਕੁਝ ਕਰ ਸਕਣ ਵਾਲਾ ਤੇ ਜੀਵਾਂ ਪਾਸੋਂ ਕਰਾ ਸਕਣ ਵਾਲਾ, ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ ਆਪਣੇ ਸੇਵਕ ਦੀ (ਸਦਾ ਲਾਜ) ਰੱਖਦਾ ਹੈ ।
The Lord is the Cause of Causes, the Inner-knower, the Searcher of hearts; He preserves the honor of His servant.
ਜੈ ਜੈ ਕਾਰੁ ਹੋਤੁ ਜਗ ਭੀਤਰਿ ਸਬਦੁ ਗੁਰੂ ਰਸੁ ਚਾਖੈ ॥੧॥
ਜੇਹੜਾ ਸੇਵਕ ਗੁਰੂ ਦੇ ਸ਼ਬਦ ਨੂੰ (ਹਿਰਦੇ ਵਿਚ ਵਸਾਂਦਾ ਹੈ, ਪਰਮਾਤਮਾ ਦੇ ਨਾਮ ਦਾ) ਸੁਆਦ ਚੱਖਦਾ ਹੈ ਉਸ ਦੀ ਸੋਭਾ (ਸਾਰੇ) ਸੰਸਾਰ ਵਿਚ ਹੁੰਦੀ ਹੈ ।੧।
He is hailed and congratulated throughout the world, and he tastes the sublime essence of the Word of the Guru's Shabad. ||1||
ਪ੍ਰਭ ਜੀ ਤੇਰੀ ਓਟ ਗੁਸਾਈ ॥
ਹੇ (ਮੇਰੇ) ਪ੍ਰਭੂ ਜੀ! ਹੇ ਧਰਤੀ ਦੇ ਖਸਮ! (ਮੈਨੂੰ) ਤੇਰਾ (ਹੀ) ਆਸਰਾ ਹੈ
Dear God, Lord of the world, You are my only support.
ਤੂ ਸਮਰਥੁ ਸਰਨਿ ਕਾ ਦਾਤਾ ਆਠ ਪਹਰ ਤੁਮ੍ਹ ਧਿਆਈ ॥ ਰਹਾਉ ॥
ਤੂੰ ਸਭ ਤਾਕਤਾਂ ਦਾ ਮਾਲਕ ਹੈਂ, ਤੂੰ (ਸਭ ਜੀਵਾਂ ਨੂੰ) ਸਹਾਰਾ ਦੇਣ ਵਾਲਾ ਹੈਂ, (ਮੇਰੇ ਉਤੇ ਮੇਹਰ ਕਰ) ਮੈਂ ਅੱਠੇ ਪਹਿਰ ਤੈਨੂੰ ਯਾਦ ਕਰਦਾ ਰਹਾਂ ।ਰਹਾਉ।
You are all-powerful, the Giver of Sanctuary; twenty-four hours a day, I meditate on You. ||Pause||
ਜੋ ਜਨੁ ਭਜਨੁ ਕਰੇ ਪ੍ਰਭ ਤੇਰਾ ਤਿਸੈ ਅੰਦੇਸਾ ਨਾਹੀ ॥
ਹੇ ਪ੍ਰਭੂ! ਜੇਹੜਾ ਮਨੁੱਖ ਤੇਰੀ ਭਗਤੀ ਕਰਦਾ ਹੈ, ਉਸ ਨੂੰ ਕੋਈ ਚਿੰਤਾ-ਫ਼ਿਕਰ ਪੋਹ ਨਹੀਂ ਸਕਦਾ,
That humble being, who vibrates upon You, O God, is not afflicted by anxiety.
ਸਤਿਗੁਰ ਚਰਨ ਲਗੇ ਭਉ ਮਿਟਿਆ ਹਰਿ ਗੁਨ ਗਾਏ ਮਨ ਮਾਹੀ ॥੨॥
ਜਿਸ ਦੇ ਮੱਥੇ ਨੂੰ) ਗੁਰੂ ਦੇ ਚਰਨ ਛੁੰਹਦੇ ਹਨ, ਉਸ ਦਾ ਹਰੇਕ ਡਰ ਮਿਟ ਜਾਂਦਾ ਹੈ, ਉਹ ਮਨੁੱਖ ਆਪਣੇ ਮਨ ਵਿਚ ਪਰਮਤਾਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ
Attached to the Feet of the True Guru, his fear is dispelled, and within his mind, he sings the Glorious Praises of the Lord. ||2||
ਸੂਖ ਸਹਜ ਆਨੰਦ ਘਨੇਰੇ ਸਤਿਗੁਰ ਦੀਆ ਦਿਲਾਸਾ ॥
ਹੇ ਸਤਿਗੁਰੂ! ਜਿਸ ਮਨੁੱਖ ਨੂੰ ਤੂੰ (ਵਿਕਾਰਾਂ ਦਾ ਟਾਕਰਾ ਕਰਨ ਲਈ) ਹੌਸਲਾ ਦਿੱਤਾ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਬਹੁਤ ਸੁਖ ਆਨੰਦ ਪੈਦਾ ਹੋ ਜਾਂਦੇ ਹਨ ।
He abides in celestial peace and utter ecstasy; the True Guru has comforted him.
ਜਿਣਿ ਘਰਿ ਆਏ ਸੋਭਾ ਸੇਤੀ ਪੂਰਨ ਹੋਈ ਆਸਾ ॥੩॥
ਉਹ ਮਨੁੱਖ (ਜੀਵਨ-ਖੇਡ) ਜਿੱਤ ਕੇ (ਜਗਤ ਵਿਚੋਂ) ਸੋਭਾ ਖੱਟ ਕੇ ਹਿਰਦੇ-ਘਰ ਵਿਚ ਟਿਕਿਆ ਰਹਿੰਦਾ ਹੈ, ਉਸ ਦੀ (ਹਰੇਕ) ਆਸ ਪੂਰੀ ਹੋ ਜਾਂਦੀ ਹੈ ।੩।
He has returned home victorious, with honor, and his hopes have been fulfilled. ||3||
ਪੂਰਾ ਗੁਰੁ ਪੂਰੀ ਮਤਿ ਜਾ ਕੀ ਪੂਰਨ ਪ੍ਰਭ ਕੇ ਕਾਮਾ ॥
ਹੇ ਨਾਨਕ! (ਆਖ—) ਜੇਹੜਾ ਗੁਰੂ ਕੋਈ ਉਕਾਈ ਖਾਣ ਵਾਲਾ ਨਹੀਂ, ਜਿਸ ਗੁਰੂ ਦੀ ਸਿੱਖਿਆ ਵਿਚ ਉਕਾਈ ਨਹੀਂ, ਜੇਹੜਾ ਗੁਰੂ ਪੂਰਨ ਪ੍ਰਭੂ (ਦਾ ਨਾਮ ਸਿਮਰਨ ਦੇ) ਆਹਰਾਂ ਵਿਚ ਲਾਂਦਾ ਹੈ
Perfect are the Teachings of the Perfect Guru; Perfect are the actions of God.
ਗੁਰ ਚਰਨੀ ਲਾਗਿ ਤਰਿਓ ਭਵ ਸਾਗਰੁ ਜਪਿ ਨਾਨਕ ਹਰਿ ਹਰਿ ਨਾਮਾ ॥੪॥੨੬॥੯੦॥
ਉਸ ਗੁਰੂ ਦੀ ਚਰਨੀਂ ਲੱਗ ਕੇ, ਤੇ, ਪਰਮਾਤਮਾ ਦਾ ਨਾਮ ਸਦਾ ਜਪ ਕੇ (ਮੈਂ) ਸੰਸਾਰ-ਸਮੁੰਦਰ ਤੋਂ (ਸਹੀ ਸਲਾਮਤਿ) ਪਾਰ ਲੰਘ ਰਿਹਾ ਹਾਂ ।੪।੨੬।੯੦।
Grasping hold of the Guru's feet, Nanak has crossed over the terrifying world-ocean, chanting the Name of the Lord, Har, Har. ||4||26||90||