ਸੋਰਠਿ ਮਹਲਾ ੫ ॥
Sorat'h, Fifth Mehl:
ਸਿਮਰਉ ਅਪੁਨਾ ਸਾਂਈ ॥
ਹੇ ਭਾਈ! ਮੈਂ (ਉਸ) ਖਸਮ-ਪ੍ਰਭੂ (ਦਾ ਨਾਮ) ਸਿਮਰਦਾ ਹਾਂ,
I meditate in remembrance on my Lord.
ਦਿਨਸੁ ਰੈਨਿ ਸਦ ਧਿਆਈ ॥
ਦਿਨ ਰਾਤ ਸਦਾ (ਉਸ ਦਾ) ਧਿਆਨ ਧਰਦਾ ਹਾਂ
Day and night, I ever meditate on Him.
ਹਾਥ ਦੇਇ ਜਿਨਿ ਰਾਖੇ ॥
ਜਿਸ ਨੇ ਆਪਣੇ ਹੱਥ ਦੇ ਕੇ (ਉਹਨਾਂ ਮਨੁੱਖਾਂ ਨੂੰ ਦੁੱਖਾਂ ਵਿਕਾਰਾਂ ਤੋਂ) ਬਚਾ ਲਿਆ
He gave me His hand, and protected me.
ਹਰਿ ਨਾਮ ਮਹਾ ਰਸ ਚਾਖੇ ॥੧॥
ਜਿਨ੍ਹਾਂ ਨੇ ਪਰਮਾਤਮਾ ਦੇ ਨਾਮ ਦਾ ਸ੍ਰੇਸ਼ਟ ਰਸ ਚੱਖਿਆ ।
I drink in the most sublime essence of the Lord's Name. ||1||
ਅਪਨੇ ਗੁਰ ਊਪਰਿ ਕੁਰਬਾਨੁ ॥
ਹੇ ਭਾਈ! ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ
I am a sacrifice to my Guru.
ਭਏ ਕਿਰਪਾਲ ਪੂਰਨ ਪ੍ਰਭ ਦਾਤੇ ਜੀਅ ਹੋਏ ਮਿਹਰਵਾਨ ॥ ਰਹਾਉ ॥
ਜਿਸ ਦੀ ਮੇਹਰ ਨਾਲ) ਸਰਬ-ਵਿਆਪਕ ਦਾਤਾਰ ਪ੍ਰਭੂ ਜੀ (ਸੇਵਕਾਂ ਉਤੇ) ਕਿਰਪਾਲ ਹੁੰਦੇ ਹਨ, ਸਾਰੇ ਜੀਵਾਂ ਉੱਤੇ ਮਿਹਰਬਾਨ ਹੁੰਦੇ ਹਨ ।ਰਹਾਉ।
God, the Great Giver, the Perfect One, has become merciful to me, and now, all are kind to me. ||Pause||
ਨਾਨਕ ਜਨ ਸਰਨਾਈ ॥
ਹੇ ਦਾਸ ਨਾਨਕ! (ਆਖ—) ਹੇ ਮੇਰੇ ਭਰਾਵੋ! ਉਸ ਪਰਮਾਤਮਾ ਦੀ ਸ਼ਰਨ ਪਏ ਰਹੋ,
Servant Nanak has entered His Sanctuary.
ਜਿਨਿ ਪੂਰਨ ਪੈਜ ਰਖਾਈ ॥
ਜਿਸ ਨੇ (ਸ਼ਰਨ ਪਏ ਮਨੁੱਖਾਂ ਦੀ) ਇੱਜ਼ਤ (ਦੁੱਖਾਂ ਵਿਕਾਰਾਂ ਦੇ ਟਾਕਰੇ ਤੇ) ਚੰਗੀ ਤਰ੍ਹਾਂ ਰੱਖ ਲਈ,
He has perfectly preserved his honor.
ਸਗਲੇ ਦੂਖ ਮਿਟਾਈ ॥
ਜਿਸ ਨੇ ਉਹਨਾਂ ਦੇ ਸਾਰੇ ਦੁੱਖ ਦੂਰ ਕਰ ਦਿੱਤੇ
All suffering has been dispelled.
ਸੁਖੁ ਭੁੰਚਹੁ ਮੇਰੇ ਭਾਈ ॥੨॥੨੮॥੯੨॥
ਹੇ ਭਰਾਵੋ! (ਤੁਸੀ ਭੀ ਉਸ ਦੀ ਸ਼ਰਨ ਪੈ ਕੇ) ਆਤਮਕ ਆਨੰਦ ਮਾਣੋ ।੨।੨੮।੯੨।
So enjoy peace, O my Siblings of Destiny! ||2||28||92||