ਸੋਰਠਿ ਮਹਲਾ ੫ ॥
Sorat'h, Fifth Mehl:
ਸੁਨਹੁ ਬਿਨੰਤੀ ਠਾਕੁਰ ਮੇਰੇ ਜੀਅ ਜੰਤ ਤੇਰੇ ਧਾਰੇ ॥
ਹੇ ਮੇਰੇ ਠਾਕੁਰ! ਹੇ ਸਭ ਕੁਝ ਕਰ ਸਕਣ ਤੇ ਕਰਾ ਸਕਣ ਵਾਲੇ ਪ੍ਰਭੂ! (ਮੇਰੀ) ਬੇਨਤੀ ਸੁਣ । ਸਾਰੇ ਨਿੱਕੇ ਵੱਡੇ ਜੀਵ ਤੇਰੇ ਹੀ ਆਸਰੇ ਹਨ
Hear my prayer, O my Lord and Master; all beings and creatures were created by You.
ਰਾਖੁ ਪੈਜ ਨਾਮ ਅਪੁਨੇ ਕੀ ਕਰਨ ਕਰਾਵਨਹਾਰੇ ॥੧॥
ਅਸੀ ਜੀਵ ਤੇਰੇ ਹੀ ਆਸਰੇ ਹਾਂ) ਤੂੰ ਆਪਣੇ (ਇਸ) ਨਾਮ ਦੀ ਲਾਜ ਰੱਖ (ਤੇ, ਸਾਡੇ ਮਾਇਆ ਦੇ ਬੰਧਨ ਕੱਟ)
You preserve the honor of Your Name, O Lord, Cause of causes. ||1||
ਪ੍ਰਭ ਜੀਉ ਖਸਮਾਨਾ ਕਰਿ ਪਿਆਰੇ ॥
ਹੇ ਪਿਆਰੇ ਪ੍ਰਭੂ ਜੀ! (ਤੂੰ ਸਾਡਾ ਖਸਮ ਹੈਂ) ਖਸਮ ਵਾਲਾ ਫ਼ਰਜ਼ ਪੂਰਾ ਕਰ
O Dear God, Beloved, please, make me Your own.
ਬੁਰੇ ਭਲੇ ਹਮ ਥਾਰੇ ॥ ਰਹਾਉ ॥
(ਚਾਹੇ ਅਸੀ) ਭੈੜੇ ਹਾਂ (ਚਾਹੇ ਅਸੀ) ਚੰਗੇ ਹਾਂ, ਅਸੀ ਤੇਰੇ ਹੀ ਹਾਂ (ਸਾਡੇ ਵਿਕਾਰਾਂ ਦੇ ਬੰਧਨ ਕੱਟ ਦੇ) ।ਰਹਾਉ।
Whether good or bad, I am Yours. ||Pause||
ਸੁਣੀ ਪੁਕਾਰ ਸਮਰਥ ਸੁਆਮੀ ਬੰਧਨ ਕਾਟਿ ਸਵਾਰੇ ॥
ਹੇ ਨਾਨਕ! (ਆਖ—ਹੇ ਭਾਈ! ਜਿਨ੍ਹਾਂ ਸੇਵਕਾਂ ਦੀ) ਪੁਕਾਰ ਸਭ ਤਾਕਤਾਂ ਦੇ ਮਾਲਕ ਪ੍ਰਭੂ ਨੇ ਸੁਣ ਲਈ, ਉਹਨਾਂ ਦੇ (ਮਾਇਆ ਦੇ) ਬੰਧਨ ਕੱਟ ਕੇ ਪ੍ਰਭੂ ਨੇ ਉਹਨਾਂ ਦੇ ਜੀਵਨ ਸੋਹਣੇ ਬਣਾ ਦਿੱਤੇ
The Almighty Lord and Master heard my prayer; cutting away my bonds, He has adorned me.
ਪਹਿਰਿ ਸਿਰਪਾਉ ਸੇਵਕ ਜਨ ਮੇਲੇ ਨਾਨਕ ਪ੍ਰਗਟ ਪਹਾਰੇ ॥੨॥੨੯॥੯੩॥
ਉਹਨਾਂ ਸੇਵਕਾਂ ਨੂੰ ਦਾਸਾਂ ਨੂੰ ਆਦਰ-ਮਾਣ ਦੇ ਕੇ ਆਪਣੇ ਚਰਨਾਂ ਵਿਚ ਮਿਲਾ ਲਿਆ, ਤੇ, ਸੰਸਾਰ ਵਿਚ ਉੱਘੇ ਕਰ ਦਿੱਤਾ ।੨।੨੯।੯੩।
He dressed me in robes of honor, and blended His servant with Himself; Nanak is revealed in glory throughout the world. ||2||29||93||