ਸੋਰਠਿ ਮਹਲਾ ੯
Sorat'h, Ninth Mehl:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਰੇ ਮਨ ਰਾਮ ਸਿਉ ਕਰਿ ਪ੍ਰੀਤਿ ॥
ਹੇ (ਮੇਰੇ) ਮਨ! ਪਰਮਾਤਮਾ ਨਾਲ ਪਿਆਰ ਬਣਾ
O mind, love the Lord.
ਸ੍ਰਵਨ ਗੋਬਿੰਦ ਗੁਨੁ ਸੁਨਉ ਅਰੁ ਗਾਉ ਰਸਨਾ ਗੀਤਿ ॥੧॥ ਰਹਾਉ ॥
(ਹੇ ਭਾਈ!) ਕੰਨਾਂ ਨਾਲ ਪਰਮਾਤਮਾ ਦੀ ਉਸਤਤਿ ਸੁਣਿਆ ਕਰ, ਅਤੇ, ਜੀਭ ਨਾਲ ਪਰਮਤਾਮਾ (ਦੀ ਸਿਫ਼ਤਿ-ਸਾਲਾਹ) ਦੇ ਗੀਤ ਗਾਇਆ ਕਰ ।ਰਹਾਉ।
With your ears, hear the Glorious Praises of the Lord of the Universe, and with your tongue, sing His song. ||1||Pause||
ਕਰਿ ਸਾਧਸੰਗਤਿ ਸਿਮਰੁ ਮਾਧੋ ਹੋਹਿ ਪਤਿਤ ਪੁਨੀਤ ॥
ਹੇ ਭਾਈ! ਗੁਰਮੁਖਾਂ ਦੀ ਸੰਗਤਿ ਕਰਿਆ ਕਰ, ਪਰਮਾਤਮਾ ਦਾ ਸਿਮਰਨ ਕਰਦਾ ਰਹੁ । (ਸਿਮਰਨ ਦੀ ਬਰਕਤਿ ਨਾਲ) ਵਿਕਾਰੀ ਭੀ ਪਵਿਤ੍ਰ ਬਣ ਜਾਂਦੇ ਹਨ
Join the Saadh Sangat, the Company of the Holy, and meditate in remembrance on the Lord; even a sinner like yourself will become pure.
ਕਾਲੁ ਬਿਆਲੁ ਜਿਉ ਪਰਿਓ ਡੋਲੈ ਮੁਖੁ ਪਸਾਰੇ ਮੀਤ ॥੧॥
ਹੇ ਮਿੱਤਰ! (ਇਸ ਕੰਮ ਵਿਚ ਆਲਸ ਨਾਹ ਕਰ, ਵੇਖ) ਮੌਤ ਸੱਪ ਵਾਂਗ ਮੂੰਹ ਖੋਲ੍ਹ ਕੇ ਪਈ ਫਿਰਦੀ ਹੈ ।੧।
Death is on the prowl, with its mouth wide open, friend. ||1||
ਆਜੁ ਕਾਲਿ ਫੁਨਿ ਤੋਹਿ ਗ੍ਰਸਿ ਹੈ ਸਮਝਿ ਰਾਖਉ ਚੀਤਿ ॥
ਹੇ ਭਾਈ! ਆਪਣੇ ਚਿੱਤ ਵਿਚ ਸਮਝ ਰੱਖ ਕਿ (ਇਹ ਮੌਤ) ਤੈਨੂੰ ਭੀ ਛੇਤੀ ਹੀ ਹੜੱਪ ਕਰ ਲਏਗੀ
Today or tomorrow, eventually it will seize you; understand this in your consciousness.
ਕਹੈ ਨਾਨਕੁ ਰਾਮੁ ਭਜਿ ਲੈ ਜਾਤੁ ਅਉਸਰੁ ਬੀਤ ॥੨॥੧॥
ਨਾਨਕ (ਤੈਨੂੰ) ਆਖਦੇ ਹਨ—(ਹੁਣ ਅਜੇ ਵੇਲਾ ਹੈ) ਪਰਮਾਤਮਾ ਦਾ ਭਜਨ ਕਰ ਲੈ, ਇਹ ਵੇਲਾ ਲੰਘਦਾ ਜਾ ਰਿਹਾ ਹੈ ।੨।੧।
Says Nanak, meditate, and vibrate upon the Lord; this opportunity is slipping away! ||2||1||