ਸੋਰਠਿ ਮਹਲਾ ੯ ॥
Sorat'h, Ninth Mehl:
ਮਾਈ ਮੈ ਕਿਹਿ ਬਿਧਿ ਲਖਉ ਗੁਸਾਈ ॥
ਹੇ ਮਾਂ! ਧਰਤੀ ਦੇ ਖਸਮ-ਪ੍ਰਭੂ ਨੂੰ ਮੈਂ ਕਿਸ ਤਰ੍ਹਾਂ ਪਛਾਣਾਂ?
O mother, how can I see the Lord of the world?
ਮਹਾ ਮੋਹ ਅਗਿਆਨਿ ਤਿਮਰਿ ਮੋ ਮਨੁ ਰਹਿਓ ਉਰਝਾਈ ॥੧॥ ਰਹਾਉ ॥
ਮੇਰਾ ਮਨ (ਤਾਂ) ਵੱਡੇ ਮੋਹ ਦੀ ਅਗਿਆਨਤਾ ਵਿਚ, ਮੋਹ ਦੇ ਹਨੇਰੇ ਵਿਚ (ਸਦਾ) ਫਸਿਆ
In the utter darkness of emotional attachment and spiritual ignorance, my mind remains entangled. ||1||Pause||
ਸਗਲ ਜਨਮ ਭਰਮ ਹੀ ਭਰਮ ਖੋਇਓ ਨਹ ਅਸਥਿਰੁ ਮਤਿ ਪਾਈ ॥
ਅਜੇ ਤਕ ਅਜੇਹੀ) ਮਤਿ ਨਹੀਂ ਹਾਸਲ ਕੀਤੀ (ਜੋ ਮੈਨੂੰ) ਅਡੋਲ ਰੱਖ ਸਕੇ ।
Deluded by doubt, I have wasted my whole life; I have not obtained a stable intellect.
ਬਿਖਿਆਸਕਤ ਰਹਿਓ ਨਿਸ ਬਾਸੁਰ ਨਹ ਛੂਟੀ ਅਧਮਾਈ ॥੧॥
। ਦਿਨ ਰਾਤ ਮੈਂ ਮਾਇਆ ਵਿਚ ਹੀ ਲੰਪਟ ਰਹਿੰਦਾ ਹਾਂ । ਮੇਰੀ ਇਹ ਨੀਚਤਾ ਮੁੱਕਣ ਵਿਚ ਨਹੀਂ ਆਉਂਦੀ ।੧।
I remain under the influence of corrupting sins, night and day, and I have not renounced wickedness. ||1||
ਸਾਧਸੰਗੁ ਕਬਹੂ ਨਹੀ ਕੀਨਾ ਨਹ ਕੀਰਤਿ ਪ੍ਰਭ ਗਾਈ ॥
ਹੇ ਮਾਂ! ਮੈਂ ਕਦੇ ਗੁਰਮੁਖਾਂ ਦੀ ਸੰਗਤਿ ਨਹੀਂ ਕੀਤੀ, ਮੈਂ ਕਦੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਨਹੀਂ ਗਾਇਆ
I never joined the Saadh Sangat, the Company of the Holy, and I did not sing the Kirtan of God's Praises.
ਜਨ ਨਾਨਕ ਮੈ ਨਾਹਿ ਕੋਊ ਗੁਨੁ ਰਾਖਿ ਲੇਹੁ ਸਰਨਾਈ ॥੨॥੬॥
ਹੇ ਦਾਸ ਨਾਨਕ! (ਆਖ—ਹੇ ਪ੍ਰਭੂ!) ਮੇਰੇ ਅੰਦਰ ਕੋਈ ਗੁਣ ਨਹੀਂ ਹੈ । ਮੈਨੂੰ ਆਪਣੀ ਸ਼ਰਨ ਵਿਚ ਰੱਖ ।੨।੬।
O servant Nanak, I have no virtues at all; keep me in Your Sanctuary, Lord. ||2||6||