ਅੰਤੁ ਨ ਸਿਫਤੀ ਕਹਣਿ ਨ ਅੰਤੁ ॥
(ਅਕਾਲ ਪੁਰਖ ਦੇ) ਗੁਣਾਂ ਦਾ ਕੋਈ ਹੱਦ-ਬੰਨਾ ਨਹੀਂ ਹੈ, ਗਿਣਨ ਨਾਲ ਭੀ (ਗੁਣਾਂ ਦਾ) ਅੰਤ ਨਹੀਂ ਪੈ ਸਕਦਾ। (ਗਿਣੇ ਨਹੀਂ ਜਾ ਸਕਦੇ)।
Endless are His Praises, endless are those who speak them.
ਅੰਤੁ ਨ ਕਰਣੈ ਦੇਣਿ ਨ ਅੰਤੁ ॥
ਅਕਾਲ ਪੁਰਖ ਦੀ ਰਚਨਾ ਤੇ ਦਾਤਾਂ ਦਾ ਅੰਤ ਨਹੀਂ ਪੈ ਸਕਦਾ।
Endless are His Actions, endless are His Gifts.
ਅੰਤੁ ਨ ਵੇਖਣਿ ਸੁਣਣਿ ਨ ਅੰਤੁ ॥
ਵੇਖਣ ਤੇ ਸੁਣਨ ਨਾਲ ਭੀ ਉਸ ਦੇ ਗੁਣਾਂ ਦਾ ਪਾਰ ਨਹੀਂ ਪਾ ਸਕੀਦਾ।
Endless is His Vision, endless is His Hearing.
ਅੰਤੁ ਨ ਜਾਪੈ ਕਿਆ ਮਨਿ ਮੰਤੁ ॥
ਉਸ ਅਕਾਲ ਪੁਰਖ ਦੇ ਮਨ ਵਿਚ ਕਿਹੜੀ ਸਲਾਹ ਹੈ-ਇਸ ਗੱਲ ਦਾ ਭੀ ਅੰਤ ਨਹੀਂ ਪਾਇਆ ਜਾ ਸਕਦਾ।
His limits cannot be perceived. What is the Mystery of His Mind?
ਅੰਤੁ ਨ ਜਾਪੈ ਕੀਤਾ ਆਕਾਰੁ ॥
ਅਕਾਲ ਪੁਰਖ ਨੇ ਇਹ ਜਗਤ (ਜੋ ਦਿੱਸ ਰਿਹਾ ਹੈ) ਬਣਾਇਆ ਹੈ,
The limits of the created universe cannot be perceived.
ਅੰਤੁ ਨ ਜਾਪੈ ਪਾਰਾਵਾਰੁ ॥
ਪਰ ਇਸ ਦਾ ਅਖ਼ੀਰ, ਇਸ ਦਾ ਉਰਲਾ ਤੇ ਪਾਰਲਾ ਬੰਨਾ ਕੋਈ ਨਹੀਂ ਦਿੱਸਦਾ।
Its limits here and beyond cannot be perceived.
ਅੰਤ ਕਾਰਣਿ ਕੇਤੇ ਬਿਲਲਾਹਿ ॥
ਕਈ ਮਨੁੱਖ ਅਕਾਲ ਪੁਰਖ ਦਾ ਹੱਦ-ਬੰਨਾ ਲੱਭਣ ਲਈ ਤਰਲੈ ਲੈ ਰਹੇ ਸਨ,
Many struggle to know His limits,
ਤਾ ਕੇ ਅੰਤ ਨ ਪਾਏ ਜਾਹਿ ॥
ਪਰ ਉਸ ਦੇ ਹੱਦ-ਬੰਨੇ ਲੱਭੇ ਨਹੀਂ ਜਾ ਸਕਦੇ।
but His limits cannot be found.
ਏਹੁ ਅੰਤੁ ਨ ਜਾਣੈ ਕੋਇ ॥
ਇਹ ਹੱਦ-ਬੰਨਾ (ਜਿਸ ਦੀ ਬੇਅੰਤ ਜੀਵ ਭਾਲ ਕਰ ਰਹੇ ਹਨ) ਕੋਈ ਮਨੁੱਖ ਨਹੀਂ ਪਾ ਸਕਦਾ।
No one can know these limits.
ਬਹੁਤਾ ਕਹੀਐ ਬਹੁਤਾ ਹੋਇ ॥
ਜਿਉਂ ਜਿਉਂ ਇਹ ਗੱਲ ਆਖੀ ਜਾਵੀਏ ਕਿ ਉਹ ਵੱਡਾ ਹੈ, ਤਿਉਂ ਤਿਉਂ ਉਹ ਹੋਰ ਵੱਡਾ, ਹੋਰ ਵੱਡਾ ਪਰਤੀਤ ਹੋਣ ਲੱਗ ਪੈਂਦਾ ਹੈ।
The more you say about them, the more there still remains to be said.
ਵਡਾ ਸਾਹਿਬੁ ਊਚਾ ਥਾਉ ॥
ਅਕਾਲ ਪੁਰੱਖ ਵੱਡਾ ਹੈ, ਉਸ ਦਾ ਟਿਕਾਣਾ ਉੱਚਾ ਹੈ।
Great is the Master, High is His Heavenly Home.
ਊਚੇ ਉਪਰਿ ਊਚਾ ਨਾਉ ॥
ਉਸ ਦਾ ਨਾਮਣਾ ਭੀ ਉੱਚਾ ਹੈ।
Highest of the High, above all is His Name.
ਏਵਡੁ ਊਚਾ ਹੋਵੈ ਕੋਇ ॥
ਜੇ ਕੋਈ ਹੋਰ ਉਸ ਜੇਡਾ ਵੱਡਾ ਹੋਵੇ,
Only one as Great and as High as God
ਤਿਸੁ ਊਚੇ ਕਉ ਜਾਣੈ ਸੋਇ ॥
ਉਹ ਹੀ ਉਸ ਉੱਚੇ ਅਕਾਲ ਪੁਰਖ ਨੂੰ ਸਮਝ ਸਕਦਾ ਹੈ (ਕਿ ਉਹ ਕੇਡਾ ਵੱਡਾ ਹੈ)।
can know His Lofty and Exalted State.
ਜੇਵਡੁ ਆਪਿ ਜਾਣੈ ਆਪਿ ਆਪਿ ॥
ਅਕਾਲ ਪੁਰਖ ਆਪ ਹੀ ਜਾਣਦਾ ਹੈ ਕਿ ਉਹ ਆਪ ਕੇਡਾ ਵੱਡਾ ਹੈ।
Only He Himself is that Great. He Himself knows Himself.
ਨਾਨਕ ਨਦਰੀ ਕਰਮੀ ਦਾਤਿ ॥੨੪॥
ਹੇ ਨਾਨਕ ! (ਹਰੇਕ) ਦਾਤ ਮਿਹਰ ਦੀ ਨਜ਼ਰ ਕਰਨ ਵਾਲੇ ਅਕਾਲ ਪੁਰਖ ਦੀ ਬਖ਼ਸ਼ਸ਼ ਨਾਲ ਮਿਲਦੀ ਹੈ।੨੪।
O Nanak, by His Glance of Grace, He bestows His Blessings. ||24||