ਸਲੋਕ ਮਃ ੩ ॥
Shalok, Third Mehl:
ਸਤਿਗੁਰੁ ਜਿਨੀ ਨ ਸੇਵਿਓ ਸਬਦਿ ਨ ਕੀਤੋ ਵੀਚਾਰੁ ॥
(ਮਨੁੱਖਾ ਜਨਮ ਲੱਭ ਕੇ) ਜਿਨ੍ਹਾਂ ਜੀਵਾਂ ਨੇ ਸਤਿਗੁਰੂ ਦੀ ਦੱਸੀ ਸੇਵਾ ਨਹੀਂ ਕੀਤੀ ਤੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਹਰੀ ਨਾਮ ਦੀ) ਵਿਚਾਰ ਨਹੀਂ ਕੀਤੀ,
Those who do not serve the True Guru, and who do not contemplate the Word of the Shabad
ਅੰਤਰਿ ਗਿਆਨੁ ਨ ਆਇਓ ਮਿਰਤਕੁ ਹੈ ਸੰਸਾਰਿ ॥
(ਤੇ ਇਸ ਤਰ੍ਹਾਂ) ਹਿਰਦੇ ਵਿਚ ਸੱਚਾ ਚਾਨਣ ਨਹੀਂ ਹੋਇਆ, ਉਹ ਜੀਵ ਸੰਸਾਰ ਵਿਚ (ਜੀਊਂਦਾ ਦਿੱਸਦਾ ਭੀ) ਮੋਇਆ ਹੋਇਆ ਹੈ
-spiritual wisdom does not enter into their hearts; they are like dead bodies in the world.
ਲਖ ਚਉਰਾਸੀਹ ਫੇਰੁ ਪਇਆ ਮਰਿ ਜੰਮੈ ਹੋਇ ਖੁਆਰੁ ॥
(ਚੌਰਾਸੀ ਲੱਖ ਜੂਨਾਂ) ਵਿਚ ਉਸ ਨੂੰ ਚੱਕਰ ਕੱਟਣਾ ਪੈਂਦਾ ਹੈ, ਮੁੜ ਮੁੜ ਜੰਮਦਾ ਮਰਦਾ ਤੇ ਖ਼ੁਆਰ ਹੁੰਦਾ ਹੈ
They go through the cycle of 8.4 million reincarnations, and they are ruined through death and rebirth.
ਸਤਿਗੁਰ ਕੀ ਸੇਵਾ ਸੋ ਕਰੇ ਜਿਸ ਨੋ ਆਪਿ ਕਰਾਏ ਸੋਇ ॥
ਜਿਸ ਜੀਵ ਪਾਸੋਂ ਪ੍ਰਭੂ ਆਪ ਕਰਾਏ, ਉਹੀ ਸਤਿਗੁਰੂ ਦੀ ਦੱਸੀ ਕਾਰ ਕਰ ਸਕਦਾ ਹੈ
He alone serves the True Guru, whom the Lord Himself inspires to do so.
ਸਤਿਗੁਰ ਵਿਚਿ ਨਾਮੁ ਨਿਧਾਨੁ ਹੈ ਕਰਮਿ ਪਰਾਪਤਿ ਹੋਇ ॥
ਸਤਿਗੁਰੂ ਦੇ ਪਾਸ ‘ਨਾਮ’ ਖ਼ਜ਼ਾਨਾ ਹੈ, ਜੋ ਪ੍ਰਭੂ ਦੀ ਮੇਹਰ ਨਾਲ ਪ੍ਰਾਪਤ ਹੁੰਦਾ ਹੈ
The Treasure of the Naam is within the True Guru; by His Grace, it is obtained.
ਸਚਿ ਰਤੇ ਗੁਰ ਸਬਦ ਸਿਉ ਤਿਨ ਸਚੀ ਸਦਾ ਲਿਵ ਹੋਇ ॥
ਜੋ ਮਨੁੱਖ ਸਤਿਗੁਰੂ ਦੇ ਸ਼ਬਦ ਦੁਆਰਾ ਸੱਚੇ ਨਾਮ ਵਿਚ ਰੰਗੇ ਹੋਏ ਹਨ, ਉਹਨਾਂ ਦੀ ਬਿਰਤੀ ਸਦਾ ਇਕ ਤਾਰ ਰਹਿੰਦੀ ਹ
Those who are truly attuned to the Word of the Guru's Shabad-their love is forever True.
ਨਾਨਕ ਜਿਸ ਨੋ ਮੇਲੇ ਨ ਵਿਛੁੜੈ ਸਹਜਿ ਸਮਾਵੈ ਸੋਇ ॥੧॥
ਹੇ ਨਾਨਕ ! ਜਿਸ ਨੂੰ (ਇਕ ਵਾਰੀ) ਮੇਲ ਲੈਂਦਾ ਹੈ, ਉਹ (ਕਦੇ) ਵਿਛੁੜਦਾ ਨਹੀਂ, ਉਹ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ ।੧।
O Nanak, those who are united with Him shall not be separated again. They merge imperceptibly into God. ||1||