ਸੋਰਠਿ ਮਹਲਾ ੯ ॥
Sorat'h, Ninth Mehl:
ਮਾਈ ਮਨੁ ਮੇਰੋ ਬਸਿ ਨਾਹਿ ॥
ਹੇ ਮਾਂ! ਮੇਰਾ ਮਨ ਮੇਰੇ ਕਾਬੂ ਵਿਚ ਨਹੀਂ
O mother, my mind is out of control.
ਨਿਸ ਬਾਸੁਰ ਬਿਖਿਅਨ ਕਉ ਧਾਵਤ ਕਿਹਿ ਬਿਧਿ ਰੋਕਉ ਤਾਹਿ ॥੧॥ ਰਹਾਉ ॥
ਰਾਤ ਦਿਨ ਪਦਾਰਥਾਂ ਦੀ ਖ਼ਾਤਰ ਦੌੜਦਾ ਫਿਰਦਾ ਹੈ । ਮੈਂ ਇਸ ਨੂੰ ਕਿਸ ਤਰੀਕੇ ਨਾਲ ਰੋਕਾਂ? ।੧।ਰਹਾਉ।
Night and day, it runs after sin and corruption. How can I restrain it? ||1||Pause||
ਬੇਦ ਪੁਰਾਨ ਸਿਮ੍ਰਿਤਿ ਕੇ ਮਤ ਸੁਨਿ ਨਿਮਖ ਨ ਹੀਏ ਬਸਾਵੈ ॥
ਇਹ ਜੀਵ ਵੇਦਾਂ ਪੁਰਾਣਾਂ ਸਿੰਮ੍ਰਿਤੀਆਂ ਦਾ ਉਪਦੇਸ਼ ਸੁਣ ਕੇ (ਭੀ) ਰਤਾ ਭਰ ਸਮੇ ਲਈ ਭੀ (ਉਸ ਉਪਦੇਸ਼ ਨੂੰ ਆਪਣੇ) ਹਿਰਦੇ ਵਿਚ ਨਹੀਂ ਵਸਾਂਦਾ ।
He listens to the teachings of the Vedas, the Puraanas and the Simritees, but he does not enshrine them in his heart, even for an instant.
ਪਰ ਧਨ ਪਰ ਦਾਰਾ ਸਿਉ ਰਚਿਓ ਬਿਰਥਾ ਜਨਮੁ ਸਿਰਾਵੈ ॥੧॥
ਪਰਾਏ ਧਨ, ਪਰਾਈ ਇਸਤ੍ਰੀ ਦੇ ਮੋਹ ਵਿਚ ਮਸਤ ਰਹਿੰਦਾ ਹੈ, (ਇਸ ਤਰ੍ਹਾਂ ਆਪਣਾ) ਜਨਮ ਵਿਅਰਥ ਗੁਜ਼ਾਰਦਾ ਹੈ ।੧।
Engrossed in the wealth and women of others, his life passes away uselessly. ||1||
ਮਦਿ ਮਾਇਆ ਕੈ ਭਇਓ ਬਾਵਰੋ ਸੂਝਤ ਨਹ ਕਛੁ ਗਿਆਨਾ ॥
ਜੀਵ ਮਾਇਆ ਦੇ ਨਸ਼ੇ ਵਿਚ ਝੱਲਾ ਹੋ ਰਿਹਾ ਹੈ, ਆਤਮਕ ਜੀਵਨ ਬਾਰੇ ਇਸ ਨੂੰ ਕੋਈ ਸੂਝ ਨਹੀਂ ਪੈਂਦੀ
He has gone insane with the wine of Maya, and does not understand even a bit of spiritual wisdom.
ਘਟ ਹੀ ਭੀਤਰਿ ਬਸਤ ਨਿਰੰਜਨੁ ਤਾ ਕੋ ਮਰਮੁ ਨ ਜਾਨਾ ॥੨॥
। ਮਾਇਆ ਤੋਂ ਨਿਰਲੇਪ ਪ੍ਰਭੂ ਇਸ ਦੇ ਹਿਰਦੇ ਵਿਚ ਹੀ ਵੱਸਦਾ ਹੈ, ਪਰ ਉਸ ਦਾ ਭੇਦ ਇਹ ਜੀਵ ਨਹੀਂ ਸਮਝਦਾ ।੨।
Deep within his heart, the Immaculate Lord dwells, but he does not know this secret. ||2||
ਜਬ ਹੀ ਸਰਨਿ ਸਾਧ ਕੀ ਆਇਓ ਦੁਰਮਤਿ ਸਗਲ ਬਿਨਾਸੀ ॥
ਜਦੋਂ ਜੀਵ ਗੁਰੂ ਦੀ ਸ਼ਰਨ ਪੈਂਦਾ ਹੈ, ਤਦੋਂ ਇਸ ਦੀ ਸਾਰੀ ਕੋਝੀ ਮਤਿ ਨਾਸ ਹੋ ਜਾਂਦੀ ਹੈ ।
When I came to the Sanctuary of the Holy Saints, all my evil-mindedness was dispelled.
ਤਬ ਨਾਨਕ ਚੇਤਿਓ ਚਿੰਤਾਮਨਿ ਕਾਟੀ ਜਮ ਕੀ ਫਾਸੀ ॥੩॥੭॥
ਤਦੋਂ, ਹੇ ਨਾਨਕ! ਇਹ ਸਾਰੀਆਂ ਮਨੋ-ਕਾਮਨਾ ਪੂਰੀਆਂ ਕਰਨ ਵਾਲੇ ਪਰਮਾਤਮਾ ਨੂੰ ਸਿਮਰਦਾ ਹੈ; ਤੇ, ਇਸ ਦੀ ਜਮ ਦੀ ਫਾਹੀ (ਭੀ) ਕੱਟੀ ਜਾਂਦੀ ਹੈ ।੩।੭।
Then, O Nanak, I remembered the Chintaamani, the jewel which fulfills all desires, and the noose of Death was snapped. ||3||7||