ਸੋਰਠਿ ਮਹਲਾ ੯ ॥
Sorat'h, Ninth Mehl:
ਰੇ ਨਰ ਇਹ ਸਾਚੀ ਜੀਅ ਧਾਰਿ ॥
ਹੇ ਮਨੁੱਖ! ਆਪਣੇ ਦਿਲ ਵਿਚ ਇਹ ਪੱਕੀ ਗੱਲ ਟਿਕਾ ਲੈ
O man, grasp this Truth firmly in your soul.
ਸਗਲ ਜਗਤੁ ਹੈ ਜੈਸੇ ਸੁਪਨਾ ਬਿਨਸਤ ਲਗਤ ਨ ਬਾਰ ॥੧॥ ਰਹਾਉ ॥
ਕਿ) ਸਾਰਾ ਸੰਸਾਰ ਸੁਪਨੇ ਵਰਗਾ ਹੈ, (ਇਸ ਦੇ) ਨਾਸ ਹੁੰਦਿਆਂ ਚਿਰ ਨਹੀਂ ਲੱਗਦਾ ।੧।ਰਹਾਉ।
The whole world is just like a dream; it will pass away in an instant. ||1||Pause||
ਬਾਰੂ ਭੀਤਿ ਬਨਾਈ ਰਚਿ ਪਚਿ ਰਹਤ ਨਹੀ ਦਿਨ ਚਾਰਿ ॥
ਹੇ ਭਾਈ! (ਜਿਵੇਂ ਕਿਸੇ ਨੇ) ਰੇਤ ਦੀ ਕੰਧ ਉਸਾਰ ਕੇ ਪੋਚ ਕੇ ਤਿਆਰ ਕੀਤੀ ਹੋਵੇ; ਪਰ ਉਹ ਕੰਧ ਚਾਰ ਦਿਨ ਭੀ (ਟਿਕੀ) ਨਹੀਂ ਰਹਿੰਦੀ
Like a wall of sand, built up and plastered with great care, which does not last even a few days,
ਤੈਸੇ ਹੀ ਇਹ ਸੁਖ ਮਾਇਆ ਕੇ ਉਰਝਿਓ ਕਹਾ ਗਵਾਰ ॥੧॥
ਇਸ ਮਾਇਆ ਦੇ ਸੁਖ ਭੀ ਉਸ (ਰੇਤ ਦੀ ਕੰਧ) ਵਰਗੇ ਹੀ ਹਨ । ਹੇ ਮੂਰਖ! ਤੂੰ ਇਹਨਾਂ ਸੁਖਾਂ ਵਿਚ ਕਿਉਂ ਮਸਤ ਹੋ ਰਿਹਾ ਹੈਂ? ।੧।
just so are the pleasures of Maya. Why are you entangled in them, you ignorant fool? ||1||
ਅਜਹੂ ਸਮਝਿ ਕਛੁ ਬਿਗਰਿਓ ਨਾਹਿਨਿ ਭਜਿ ਲੇ ਨਾਮੁ ਮੁਰਾਰਿ ॥
ਹੇ ਭਾਈ! ਅਜੇ ਭੀ ਸਮਝ ਜਾ (ਅਜੇ) ਕੁਝ ਵਿਗੜਿਆ ਨਹੀਂ; ਤੇ ਪਰਮਾਤਮਾ ਦਾ ਨਾਮ ਸਿਮਰਿਆ ਕਰ
Understand this today - it is not yet too late! Chant and vibrate the Name of the Lord.
ਕਹੁ ਨਾਨਕ ਨਿਜ ਮਤੁ ਸਾਧਨ ਕਉ ਭਾਖਿਓ ਤੋਹਿ ਪੁਕਾਰਿ ॥੨॥੮॥
ਹੇ ਨਾਨਕ! ਆਖ—(ਹੇ ਭਾਈ!) ਮੈਂ ਤੈਨੂੰ ਗੁਰਮੁਖਾਂ ਦਾ ਇਹ ਨਿਜੀ ਖ਼ਿਆਲ ਪੁਕਾਰ ਕੇ ਸੁਣਾ ਰਿਹਾ ਹਾਂ ।੨।੮।
Says Nanak, this is the subtle wisdom of the Holy Saints, which I proclaim out loud to you. ||2||8||