ਸੋਰਠਿ ਮਹਲਾ ੯ ॥
Sorat'h, Ninth Mehl:
ਮਨ ਰੇ ਗਹਿਓ ਨ ਗੁਰ ਉਪਦੇਸੁ ॥
ਹੇ ਮਨ! ਤੂੰ ਗੁਰੂ ਦੀ ਸਿੱਖਿਆ ਗ੍ਰਹਿਣ ਨਹੀਂ ਕਰਦਾ
O mind, you have not accepted the Guru's Teachings.
ਕਹਾ ਭਇਓ ਜਉ ਮੂਡੁ ਮੁਡਾਇਓ ਭਗਵਉ ਕੀਨੋ ਭੇਸੁ ॥੧॥ ਰਹਾਉ ॥
ਹੇ ਭਾਈ! ਗੁਰੂ ਦਾ ਉਪਦੇਸ਼ ਭੁਲਾ ਕੇ) ਜੇ ਸਿਰ ਭੀ ਮੁਨਾ ਲਿਆ, ਤੇ, ਭਗਵੇ ਰੰਗ ਦੇ ਕੱਪੜੇ ਪਾ ਲਏ, ਤਾਂ ਭੀ ਕੀਹ ਬਣਿਆ? (ਆਤਮਕ ਜੀਵਨ ਦਾ ਕੁਝ ਭੀ ਨਾਹ ਸੌਰਿਆ) ।੧।ਰਹਾਉ
What is the use of shaving your head, and wearing saffron robes? ||1||Pause||
ਸਾਚ ਛਾਡਿ ਕੈ ਝੂਠਹ ਲਾਗਿਓ ਜਨਮੁ ਅਕਾਰਥੁ ਖੋਇਓ ॥
ਹੇ ਭਾਈ! ਭਗਵਾ ਭੇਖ ਤਾਂ ਧਾਰ ਲਿਆ, ਪਰ) ਸਦਾ-ਥਿਰ ਪ੍ਰਭੂ ਦਾ ਨਾਮ ਛੱਡ ਕੇ ਨਾਸਵੰਤ ਪਦਾਰਥਾਂ ਵਿਚ ਹੀ ਸੁਰਤਿ ਜੋੜੀ ਰੱਖੀ,
Abandoning Truth, you cling to falsehood; your life is uselessly wasting away.
ਕਰਿ ਪਰਪੰਚ ਉਦਰ ਨਿਜ ਪੋਖਿਓ ਪਸੁ ਕੀ ਨਿਆਈ ਸੋਇਓ ॥੧॥
(ਲੋਕਾਂ ਨਾਲ) ਛਲ ਕਰ ਕੇ ਆਪਣਾ ਪੇਟ ਪਾਲਦਾ ਰਿਹਾ, ਤੇ, ਪਸ਼ੂਆਂ ਵਾਂਗ ਸੁੱਤਾ ਰਿਹਾ ।੧।
Practicing hypocrisy, you fill your belly, and then sleep like an animal. ||1||
ਰਾਮ ਭਜਨ ਕੀ ਗਤਿ ਨਹੀ ਜਾਨੀ ਮਾਇਆ ਹਾਥਿ ਬਿਕਾਨਾ ॥
ਹੇ ਭਾਈ! (ਗ਼ਾਫ਼ਿਲ ਮਨੁੱਖ) ਪਰਮਾਤਮਾ ਦੇ ਭਜਨ ਦੀ ਜੁਗਤਿ ਨਹੀਂ ਸਮਝਦਾ, ਮਾਇਆ ਦੇ ਹੱਥ ਵਿਚ ਵਿਕਿਆ ਰਹਿੰਦਾ ਹੈ
You do not know the Way of the Lord's meditation; you have sold yourself into Maya's hands.
ਉਰਝਿ ਰਹਿਓ ਬਿਖਿਅਨ ਸੰਗਿ ਬਉਰਾ ਨਾਮੁ ਰਤਨੁ ਬਿਸਰਾਨਾ ॥੨॥
ਕਮਲਾ ਮਨੁੱਖ ਮਾਇਕ ਪਦਾਰਥਾਂ (ਦੇ ਮੋਹ) ਵਿਚ ਮਗਨ ਰਹਿੰਦਾ ਹੈ, ਤੇ, ਪ੍ਰਭੂ ਦੇ (ਸ੍ਰੇਸ਼ਟ) ਰਤਨ-ਨਾਮ ਨੂੰ ਭੁਲਾਈ ਰੱਖਦਾ ਹੈ ।੨।
The madman remains entangled in vice and corruption; he has forgotten the jewel of the Naam. ||2||
ਰਹਿਓ ਅਚੇਤੁ ਨ ਚੇਤਿਓ ਗੋਬਿੰਦ ਬਿਰਥਾ ਅਉਧ ਸਿਰਾਨੀ ॥
ਮਨੁੱਖ ਮਾਇਆ ਵਿਚ ਫਸ ਕੇ) ਅਵੇਸਲਾ ਹੋਇਆ ਰਹਿੰਦਾ ਹੈ, ਪਰਮਾਤਮਾ ਨੂੰ ਯਾਦ ਨਹੀਂ ਕਰਦਾ, ਸਾਰੀ ਉਮਰ ਵਿਅਰਥ ਗੁਜ਼ਾਰ ਲੈਂਦਾ ਹੈ ।
He remains thoughtless, not thinking of the Lord of the Universe; his life is uselessly passing away.
ਕਹੁ ਨਾਨਕ ਹਰਿ ਬਿਰਦੁ ਪਛਾਨਉ ਭੂਲੇ ਸਦਾ ਪਰਾਨੀ ॥੩॥੧੦॥
ਹੇ ਨਾਨਕ! ਆਖ—ਹੇ ਹਰੀ! ਤੂੰ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖ । ਇਹ ਜੀਵ ਤਾਂ ਸਦਾ ਭੁੱਲੇ ਹੀ ਰਹਿੰਦੇ ਹਨ ।੩।੧੦।
Says Nanak, O Lord, please, confirm your innate nature; this mortal is continually making mistakes. ||3||10||