ਸੋਰਠਿ ਮਹਲਾ ੧ ਪਹਿਲਾ ਦੁਤੁਕੀ ॥
Sorat'h, First Mehl, Du-Tukas:
 
ਤੂ ਗੁਣਦਾਤੌ ਨਿਰਮਲੋ ਭਾਈ ਨਿਰਮਲੁ ਨਾ ਮਨੁ ਹੋਇ ॥
ਹੇ ਪ੍ਰਭੂ! ਤੂੰ (ਜੀਵਾਂ ਨੂੰ ਆਪਣੇ) ਗੁਣਾਂ ਦੀ ਦਾਤਿ ਦੇਣ ਵਾਲਾ ਹੈਂ, ਤੂੰ ਪਵਿਤ੍ਰ-ਸਰੂਪ ਹੈਂ । (ਪਰ ਵਿਕਾਰਾਂ ਦੇ ਕਾਰਨ) ਸਾਡਾ ਜੀਵਾਂ ਦਾ ਮਨ ਪਵਿਤ੍ਰ ਨਹੀਂ ਹੈ
You are the Giver of virtue, O Immaculate Lord, but my mind is not immaculate, O Siblings of Destiny.
 
ਹਮ ਅਪਰਾਧੀ ਨਿਰਗੁਣੇ ਭਾਈ ਤੁਝ ਹੀ ਤੇ ਗੁਣੁ ਸੋਇ ॥੧॥
ਅਸੀ ਪਾਪੀ ਹਾਂ, ਗੁਣ-ਹੀਣ ਹਾਂ । ਹੇ ਪ੍ਰਭੂ! (ਪਵਿਤ੍ਰਤਾ ਦਾ) ਉਹ ਗੁਣ ਤੇਰੇ ਪਾਸੋਂ ਹੀ ਮਿਲ ਸਕਦਾ ਹੈ ।੧
I am a worthless sinner, O Siblings of Destiny; virtue is obtained from You alone, Lord. ||1||
 
ਮੇਰੇ ਪ੍ਰੀਤਮਾ ਤੂ ਕਰਤਾ ਕਰਿ ਵੇਖੁ ॥
ਹੇ ਮੇਰੇ ਪ੍ਰੀਤਮ ਪ੍ਰਭੂ! ਤੂੰ ਮੇਰਾ ਕਰਤਾਰ ਹੈਂ, ਮੈਨੂੰ ਪੈਦਾ ਕਰ ਕੇ (ਹੁਣ ਤੂੰ ਹੀ) ਮੇਰੀ ਸੰਭਾਲ ਕਰ (ਤੇ ਮੈਨੂੰ ਵਿਕਾਰਾਂ ਤੋਂ ਬਚਾ)
O my Beloved Creator Lord, You create, and You behold.
 
ਹਉ ਪਾਪੀ ਪਾਖੰਡੀਆ ਭਾਈ ਮਨਿ ਤਨਿ ਨਾਮ ਵਿਸੇਖੁ ॥ ਰਹਾਉ ॥
ਮੈਂ ਪਾਪੀ ਹਾਂ, ਪਖੰਡੀ ਹਾਂ । ਹੇ ਪਿਆਰੇ! ਮੇਰੇ ਮਨ ਵਿਚ ਮੇਰੇ ਤਨ ਵਿਚ ਆਪਣੇ ਨਾਮ ਦੀ ਮਹੱਤਤਾ (ਪੈਦਾ ਕਰ) ।੧।ਰਹਾਉ।
I am a hypocritical sinner, O Siblings of Destiny. Bless my mind and body with Your Name, O Lord. ||Pause||
 
ਬਿਖੁ ਮਾਇਆ ਚਿਤੁ ਮੋਹਿਆ ਭਾਈ ਚਤੁਰਾਈ ਪਤਿ ਖੋਇ ॥
ਹੇ ਪ੍ਰਭੂ! (ਜੀਵ ਦਾ) ਚਿੱਤ ਆਤਮਕ ਮੌਤ ਲਿਆਉਣ ਵਾਲੀ ਮਾਇਆ ਵਿਚ ਮੋਹਿਆ ਰਹਿੰਦਾ ਹੈ (ਮਾਇਆ ਰੁਚੀ ਵਾਲੀ) ਸਿਆਣਪ ਨਾਲ ਆਪਣੀ ਇੱਜ਼ਤ ਗਵਾ ਲੈਂਦਾ ਹੈ ।
The poisonous Maya has enticed the consciousness, O Siblings of Destiny; through clever tricks, one loses his honor.
 
ਚਿਤ ਮਹਿ ਠਾਕੁਰੁ ਸਚਿ ਵਸੈ ਭਾਈ ਜੇ ਗੁਰ ਗਿਆਨੁ ਸਮੋਇ ॥੨॥
ਪਰ ਜੇ ਗੁਰੂ ਦਾ (ਦਿੱਤਾ) ਗਿਆਨ ਜੀਵ (ਦੇ ਮਨ ਵਿਚ) ਟਿਕ ਜਾਏ ਤਾਂ ਇਸ ਦੇ ਚਿੱਤ ਵਿਚ ਠਾਕੁਰ ਵੱਸ ਪੈਂਦਾ ਹੈ, ਤਾਂ ਜੀਵ ਸਦਾ-ਥਿਰ ਪ੍ਰਭੂ ਵਿਚ ਜੁੜਿਆ ਰਹਿੰਦਾ ਹੈ ।
The True Lord and Master abides in the consciousness, O Siblings of Destiny, if the Guru's spiritual wisdom permeates it. ||2||
 
ਰੂੜੌ ਰੂੜੌ ਆਖੀਐ ਭਾਈ ਰੂੜੌ ਲਾਲ ਚਲੂਲੁ ॥
ਹੇ ਭਾਈ! ਪਰਮਾਤਮਾ ਸੁੰਦਰ-ਸਰੂਪ ਹੈ, ਉਸ ਨੂੰ (ਮਾਨੋ ਪਿਆਰ ਦਾ) ਗੂੜ੍ਹਾ ਲਾਲ ਰੰਗ ਚੜ੍ਹਿਆ ਰਹਿੰਦਾ ਹੈ, ਉਸ ਸੁੰਦਰ ਪ੍ਰਭੂ ਨੂੰ ਸਦਾ ਸਿਮਰਨਾ ਚਾਹੀਦਾ ਹੈ ।
Beautiful, beautiful, the Lord is called, O Siblings of Destiny; beautiful, like the deep crimson color of the poppy.
 
ਜੇ ਮਨੁ ਹਰਿ ਸਿਉ ਬੈਰਾਗੀਐ ਭਾਈ ਦਰਿ ਘਰਿ ਸਾਚੁ ਅਭੂਲੁ ॥੩॥
ਜੇ ਜੀਵ ਦਾ ਮਨ ਉਸ ਪਰਮਾਤਮਾ ਨਾਲ ਪੇ੍ਰਮ ਕਰੇ, ਤਾਂ, ਹੇ ਭਾਈ! ਉਸ ਦੇ ਅੰਦਰ ਉਸ ਦੇ ਹਿਰਦੇ ਵਿਚ ਉਹ ਸਦਾ-ਥਿਰ ਤੇ ਅਭੁੱਲ ਪ੍ਰਭੂ (ਪਰਗਟ ਹੋ ਜਾਂਦਾ ਹੈ) ।
If man loves the Lord with detachment, O Siblings of Destiny, he is judged to be true and infallible in the Lord's court and home. ||3||
 
ਪਾਤਾਲੀ ਆਕਾਸਿ ਤੂ ਭਾਈ ਘਰਿ ਘਰਿ ਤੂ ਗੁਣ ਗਿਆਨੁ ॥
ਹੇ ਪ੍ਰਭੂ! ਪਾਤਾਲਾਂ ਵਿਚ ਆਕਾਸ਼ ਵਿਚ ਹਰ ਥਾਂ (ਤੇ) ਹਰੇਕ ਦੇ ਹਿਰਦੇ ਵਿਚ ਤੂੰ ਮੌਜੂਦ ਹੈਂ, ਆਪਣੇ ਗੁਣਾਂ ਦੀ ਜਾਣ-ਪਛਾਣ (ਗੁਰੂ ਦੀ ਰਾਹੀਂ) ਤੂੰ (ਜੀਵਾਂ ਨੂੰ) ਆਪ ਹੀ ਦੇਂਦਾ ਹੈਂ
You are pervading the realms of the underworld and the heavenly skies; Your wisdom and glories are in each and every heart.
 
ਗੁਰ ਮਿਲਿਐ ਸੁਖੁ ਪਾਇਆ ਭਾਈ ਚੂਕਾ ਮਨਹੁ ਗੁਮਾਨੁ ॥੪॥
ਜੇ (ਜੀਵ ਨੂੰ) ਗੁਰੂ ਮਿਲ ਪਏ, ਤਾਂ (ਪ੍ਰਭੂ ਦੇ ਗੁਣਾਂ ਦੀ ਬਰਕਤਿ ਨਾਲ) ਉਸ ਨੂੰ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ, ਤੇ ਉਸ ਦੇ ਮਨ ਵਿਚੋਂ ਅਹੰਕਾਰ ਦੂਰ ਹੋ ਜਾਂਦਾ ਹੈ ।੪।
Meeting with the Guru, one finds peace, O Siblings of Destiny, and pride is dispelled from the mind. ||4||
 
ਜਲਿ ਮਲਿ ਕਾਇਆ ਮਾਜੀਐ ਭਾਈ ਭੀ ਮੈਲਾ ਤਨੁ ਹੋਇ ॥
ਹੇ ਭਾਈ! ਜੇ ਪਾਣੀ ਨਾਲ ਮਲ ਮਲ ਕੇ ਸਰੀਰ ਨੂੰ ਮਾਂਜੀਏ ਤਾਂ ਭੀ ਸਰੀਰ ਮੈਲਾ ਹੀ ਰਹਿੰਦਾ ਹੈ ।
Scrubbing with water, the body can be cleaned, O Siblings of Destiny, but the body becomes dirty again.
 
ਗਿਆਨਿ ਮਹਾ ਰਸਿ ਨਾਈਐ ਭਾਈ ਮਨੁ ਤਨੁ ਨਿਰਮਲੁ ਹੋਇ ॥੫॥
ਪਰ ਜੇ ਪਰਮਾਤਮਾ ਦੇ ਗਿਆਨ (-ਰੂਪ ਜਲ ਵਿਚ) ਪਰਮਾਤਮਾ ਦੇ ਨਾਮ (-ਅੰਮ੍ਰਿਤ) ਵਿਚ ਇਸ਼ਨਾਨ ਕਰੀਏ, ਤਾਂ ਮਨ ਭੀ ਪਵਿਤ੍ਰ ਤੇ ਸਰੀਰ ਭੀ ਪਵਿਤ੍ਰ ਹੋ ਜਾਂਦਾ ਹੈ ।੫
Bathing in the supreme essence of spiritual wisdom, O Siblings of Destiny, the mind and body become pure. ||5||
 
ਦੇਵੀ ਦੇਵਾ ਪੂਜੀਐ ਭਾਈ ਕਿਆ ਮਾਗਉ ਕਿਆ ਦੇਹਿ ॥
ਹੇ ਭਾਈ! ਜੇ ਦੇਵੀ ਦੇਵਤਿਆਂ ਦੀਆਂ ਪੱਥਰ ਆਦਿਕ ਦੀਆਂ ਮੂਰਤੀਆਂ ਦੀ ਪੂਜਾ ਕਰੀਏ, ਤਾਂ ਇਹ ਕੁਝ ਭੀ ਨਹੀਂ ਦੇ ਸਕਦੇ, ਮੈਂ ਇਹਨਾਂ ਪਾਸੋਂ ਕੁਝ ਭੀ ਨਹੀਂ ਮੰਗਦਾ ।
Why worship gods and goddesses, O Siblings of Destiny? What can we ask of them? What can they give us?
 
ਪਾਹਣੁ ਨੀਰਿ ਪਖਾਲੀਐ ਭਾਈ ਜਲ ਮਹਿ ਬੂਡਹਿ ਤੇਹਿ ॥੬॥
ਪੱਥਰ ਨੂੰ ਪਾਣੀ ਨਾਲ ਧੋਂਦੇ ਰਹੀਏ, ਤਾਂ ਭੀ ਉਹ (ਪੱਥਰ ਦੇ ਬਣਾਏ ਹੋਏ ਦੇਵੀ ਦੇਵਤੇ) ਪਾਣੀ ਵਿਚ ਡੁੱਬ ਜਾਂਦੇ ਹਨ (ਆਪਣੇ ਪੁਜਾਰੀਆਂ ਨੂੰ ਉਹ ਕਿਵੇਂ ਸੰਸਾਰ-ਸਮੁੰਦਰ ਤੋਂ ਤਾਰ ਸਕਦੇ ਹਨ? ।੬।
The stone gods are washed with water, O Siblings of Destiny, but they just sink in the water. ||6||
 
ਗੁਰ ਬਿਨੁ ਅਲਖੁ ਨ ਲਖੀਐ ਭਾਈ ਜਗੁ ਬੂਡੈ ਪਤਿ ਖੋਇ ॥
ਪਰਮਾਤਮਾ ਦੀ ਹਸਤੀ ਬਿਆਨ ਤੋਂ ਪਰੇ ਹੈ ਬਿਆਨ ਨਹੀਂ ਕੀਤੀ ਜਾ ਸਕਦੀ । ਹੇ ਭਾਈ! ਗੁਰੂ ਤੋਂ ਬਿਨਾ ਜਗਤ (ਵਿਕਾਰਾਂ ਵਿਚ) ਡੁੱਬਦਾ ਹੈ ਤੇ ਆਪਣੀ ਇੱਜ਼ਤ ਗਵਾਂਦਾ ਹੈ ।
Without the Guru, the unseen Lord cannot be seen, O Siblings of Destiny; the world is drowning, having lost its honor.
 
ਮੇਰੇ ਠਾਕੁਰ ਹਾਥਿ ਵਡਾਈਆ ਭਾਈ ਜੈ ਭਾਵੈ ਤੈ ਦੇਇ ॥੭॥
(ਪਰ ਜੀਵਾਂ ਦੇ ਕੀਹ ਵੱਸ?) ਵਡਿਆਈਆਂ ਪਰਮਾਤਮਾ ਦੇ ਆਪਣੇ ਹੱਥ ਵਿਚ ਹਨ । ਜੋ ਉਸ ਨੂੰ ਚੰਗਾ ਲੱਗਦਾ ਹੈ ਉਸ ਨੂੰ ਦੇਂਦਾ ਹੈ ।੭।
Greatness is in the hands of my Lord and Master, O Siblings of Destiny; as He is pleased, He gives. ||7||
 
ਬਈਅਰਿ ਬੋਲੈ ਮੀਠੁਲੀ ਭਾਈ ਸਾਚੁ ਕਹੈ ਪਿਰ ਭਾਇ ॥
ਜੇਹੜੀ ਜੀਵ-ਇਸਤ੍ਰੀ, ਹੇ ਭਾਈ! (ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ) ਮਿੱਠੇ ਬੋਲ ਬੋਲਦੀ ਹੈ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦੀ ਹੈ ਪਤੀ-ਪ੍ਰਭੂ ਦੇ ਪ੍ਰੇਮ ਵਿਚ (ਮਗਨ ਰਹਿੰਦੀ ਹੈ),
That soul-bride, who talks sweetly and speaks the Truth, O Siblings of Destiny, becomes pleasing to her Husband Lord.
 
ਬਿਰਹੈ ਬੇਧੀ ਸਚਿ ਵਸੀ ਭਾਈ ਅਧਿਕ ਰਹੀ ਹਰਿ ਨਾਇ ॥੮॥
ਉਹ ਪ੍ਰਭੂ-ਪ੍ਰੇਮ ਵਿਚ ਵਿੱਝੀ ਹੋਈ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ ਵਿਚ ਟਿਕੀ ਰਹਿੰਦੀ ਹੈ, ਉਹ ਬਹੁਤ ਪ੍ਰੇਮ ਕਰ ਕੇ ਪ੍ਰਭੂ ਦੇ ਨਾਮ ਵਿਚ ਜੁੜੀ ਰਹਿੰਦੀ ਹੈ ।੮।
Pierced by His Love, she abides in Truth, O Siblings of Destiny, deeply imbued with the Lord's Name. ||8||
 
ਸਭੁ ਕੋ ਆਖੈ ਆਪਣਾ ਭਾਈ ਗੁਰ ਤੇ ਬੁਝੈ ਸੁਜਾਨੁ ॥
ਹੇ ਭਾਈ! ਹਰੇਕ ਜੀਵ ਮਾਇਆ ਦੀ ਅਪਣੱਤ ਦੀਆਂ ਗੱਲਾਂ ਹੀ ਕਰਦਾ ਹੈ, ਪਰ ਜੇਹੜਾ ਮਨੁੱਖ ਗੁਰੂ ਪਾਸੋਂ (ਜੀਵਨ ਦਾ ਸਹੀ ਰਸਤਾ) ਸਮਝਦਾ ਹੈ ਉਹ ਸਿਆਣਾ ਹੋ ਜਾਂਦਾ ਹੈ (ਉਹ ਮਾਇਆ-ਮੋਹ ਦੇ ਥਾਂ ਪਰਮਾਤਮਾ ਦੀ ਯਾਦ ਵਿਚ ਜੁੜਦਾ ਹੈ)
Everyone calls God his own, O Siblings of Destiny, but the all-knowing Lord is known only through the Guru.
 
ਜੋ ਬੀਧੇ ਸੇ ਊਬਰੇ ਭਾਈ ਸਬਦੁ ਸਚਾ ਨੀਸਾਨੁ ॥੯॥
। ਜੇਹੜੇ ਮਨੁੱਖ ਪਰਮਾਤਮਾ ਦੇ ਪ੍ਰੇਮ ਵਿਚ ਵਿੱਝਦੇ ਹਨ ਉਹ (ਮਾਇਆ ਦੇ ਮੋਹ ਵਿਚ ਡੁੱਬਣ ਤੋਂ, ਵਿਕਾਰਾਂ ਵਿਚ ਫਸਣ ਤੋਂ) ਬਚ ਜਾਂਦੇ ਹਨ । ਗੁਰੂ ਦਾ ਸ਼ਬਦ ਉਹਨਾਂ ਪਾਸ ਸਦਾ ਟਿਕਿਆ ਰਹਿਣ ਵਾਲਾ ਪਰਵਾਨਾ ਹੈ ।੯।
Those who are pierced by His Love are saved, O Siblings of Destiny; they bear the Insignia of the True Word of the Shabad. ||9||
 
ਈਧਨੁ ਅਧਿਕ ਸਕੇਲੀਐ ਭਾਈ ਪਾਵਕੁ ਰੰਚਕ ਪਾਇ ॥
ਹੇ ਭਾਈ! ਜੇ ਬਹੁਤ ਸਾਰਾ ਬਾਲਣ ਇਕੱਠਾ ਕਰ ਲਈਏ, ਤੇ ਉਸ ਵਿਚ ਰਤਾ ਕੁ ਅੱਗ ਪਾ ਦੇਈਏ (ਤਾਂ ਉਹ ਸਾਰਾ ਬਾਲਣ ਸੜ ਕੇ ਸੁਆਹ ਹੋ ਜਾਂਦਾ ਹੈ) ।
A large pile of firewood, O Siblings of Destiny, will burn if a small fire is applied.
 
ਖਿਨੁ ਪਲੁ ਨਾਮੁ ਰਿਦੈ ਵਸੈ ਭਾਈ ਨਾਨਕ ਮਿਲਣੁ ਸੁਭਾਇ ॥੧੦॥੪॥
ਇਸੇ ਤਰ੍ਹਾਂ, ਹੇ ਨਾਨਕ! ਜੇ ਪਰਮਾਤਮਾ ਦਾ ਨਾਮ ਘੜੀ ਪਲ ਵਾਸਤੇ ਭੀ ਮਨੁੱਖ ਦੇ ਮਨ ਵਿਚ ਵੱਸ ਪਏ (ਤਾਂ ਉਸ ਦੇ ਸਾਰੇ ਪਾਪ ਨਾਸ ਹੋ ਜਾਂਦੇ ਹਨ, ਤੇ) ਸਹਿਜੇ ਹੀ ਉਸ ਦਾ ਮਿਲਾਪ (ਪਰਮਾਤਮਾ ਦੇ ਚਰਨਾਂ ਵਿਚ) ਹੋ ਜਾਂਦਾ ਹੈ ।੧੦
In the same way, if the Naam, the Name of the Lord, dwells in the heart for a moment, even for an instant, O Siblings of Destiny, then one meets the Lord with ease, O Nanak. ||10||4||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by