ਮਃ ੩ ॥
Third Mehl:
ਸੋ ਭਗਉਤੀ ਜੋੁ ਭਗਵੰਤੈ ਜਾਣੈ ॥
ਭਗਉਤੀ (ਸੱਚਾ ਭਗਤ) ਉਹ ਹੈ ਜੋ ਪ੍ਰਭੂ ਨੂੰ ਜਾਣਦਾ ਹੈ (ਪ੍ਰਭੂ ਨਾਲ ਡੂੰਘੀ ਸਾਂਝ ਪਾਂਦਾ ਹੈ)
One who knows the Benevolent Lord God is the true devotee of Bhagaautee.
ਗੁਰ ਪਰਸਾਦੀ ਆਪੁ ਪਛਾਣੈ ॥
ਤੇ ਸਤਿਗੁਰੂ ਦੀ ਕਿਰਪਾ ਨਾਲ (ਭਾਵ, ਸਤਿਗੁਰੂ ਦੀ ਸਿੱਖਿਆ ਲੈ ਕੇ) ਆਪਣੇ ਆਪ ਨੂੰ ਪਛਾਣਦਾ ਹੈ
By Guru's Grace, he is self-realized.
ਧਾਵਤੁ ਰਾਖੈ ਇਕਤੁ ਘਰਿ ਆਣੈ ॥
(ਵਾਸ਼ਨਾ ਵਲ) ਦੌੜਦੇ (ਮਨ) ਨੂੰ ਸਾਂਭ ਰੱਖਦਾ ਹੈ, ਤੇ ਇੱਕ ਟਿਕਾਣੇ ਤੇ ਲਿਆਉਂਦਾ ਹੈ
He restrains his wandering mind, and brings it back to its own home within the self.
ਜੀਵਤੁ ਮਰੈ ਹਰਿ ਨਾਮੁ ਵਖਾਣੈ ॥
ਅਤੇ ਜੀਊਂਦਾ ਹੋਇਆ ਹੀ (ਮਾਇਆ ਵਲੋਂ) ਮਰਦਾ ਹੈ (ਭਾਵ, ਸੰਸਾਰ ਵਿਚ ਵਿਚਰਦਾ ਹੋਇਆ ਹੀ ਮਨ ਨੂੰ ਵਾਸ਼ਨਾ ਵਲੋਂ ਤੋੜੀ ਰੱਖਦਾ ਹੈ)
He remains dead while yet alive, and he chants the Name of the Lord.
ਐਸਾ ਭਗਉਤੀ ਉਤਮੁ ਹੋਇ ॥
ਇਹੋ ਜਿਹਾ ਭਗਉਤੀ (ਭਗਤ) ਉੱਤਮ ਹੁੰਦਾ ਹੈ
Such a Bhagaautee is most exalted.
ਨਾਨਕ ਸਚਿ ਸਮਾਵੈ ਸੋਇ ॥੨॥
ਹੇ ਨਾਨਕ ! ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦਾ ਹੈ (ਤੇ ਫਿਰ ਨਹੀਂ ਵਿੱਛੁੜਦਾ ।੨।
O Nanak, he merges into the True One. ||2||