ਰਾਗੁ ਸੋਰਠਿ ਵਾਰ ਮਹਲੇ ੪ ਕੀ
Vaar Of Raag Sorat'h, Fourth Mehl:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਸਲੋਕੁ ਮਃ ੧ ॥
Shalok, First Mehl:
ਸੋਰਠਿ ਸਦਾ ਸੁਹਾਵਣੀ ਜੇ ਸਚਾ ਮਨਿ ਹੋਇ ॥
ਸੋਰਠਿ ਰਾਗਣੀ ਸਦਾ ਸੋਹਣੀ ਲੱਗੇ ਜੇ (ਇਸ ਦੀ ਰਾਹੀਂ ਪ੍ਰਭੂ ਦੇ ਗੁਣ ਗਾਂਵਿਆਂ) ਸਦ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਵੱਸ ਪਏ
Sorat'h is always beautiful, if it brings the True Lord to dwell in the mind of the soul-bride.
ਦੰਦੀ ਮੈਲੁ ਨ ਕਤੁ ਮਨਿ ਜੀਭੈ ਸਚਾ ਸੋਇ ॥
ਨਿੰਦਿਆ ਕਰਨ ਦੀ ਵਾਦੀ ਨਾਹ ਰਹੇ, ਮਨ ਵਿਚ ਕਿਸੇ ਨਾਲ ਵੈਰ-ਵਿਰੋਧ ਨਾਹ ਹੋਵੇ, ਤੇ ਜੀਭ ਉਤੇ ਉਹ ਸੱਚਾ ਮਾਲਕ ਹੋਵੇ
Her teeth are clean and her mind is not split by duality; the Name of the True Lord is on her tongue.
ਸਸੁਰੈ ਪੇਈਐ ਭੈ ਵਸੀ ਸਤਿਗੁਰੁ ਸੇਵਿ ਨਿਸੰਗ ॥
ਇਸ ਤਰ੍ਹਾਂ ਜੀਵ-ਇਸਤ੍ਰੀ) ਲੋਕ ਪਰਲੋਕ ਵਿਚ (ਪਰਮਾਤਮਾ ਦੇ) ਡਰ ਵਿਚ ਜੀਵਨ ਗੁਜ਼ਾਰਦੀ ਹੈ ਤੇ ਗੁਰੂ ਦੀ ਸੇਵਾ ਕਰ ਕੇ ਨਿਝੱਕ ਹੋ ਜਾਂਦੀ ਹੈ
Here and hereafter, she abides in the Fear of God, and serves the True Guru without hesitation.
ਪਰਹਰਿ ਕਪੜੁ ਜੇ ਪਿਰ ਮਿਲੈ ਖੁਸੀ ਰਾਵੈ ਪਿਰੁ ਸੰਗਿ ॥
ਵਿਖਾਵਾ ਛੱਡ ਕੇ ਜੇ ਪਤੀ-ਪ੍ਰਭੂ ਨੂੰ ਮਿਲ ਪਏ ਤਾਂ ਪਤੀ ਭੀ ਤ੍ਰੁੱਠ ਕੇ ਇਸ ਨੂੰ ਆਪਣੇ ਨਾਲ ਮਿਲਾਂਦਾ ਹੈ
Discarding worldly adornments, she meets her Husband Lord, and she celebrates joyfully with Him.
ਸਦਾ ਸੀਗਾਰੀ ਨਾਉ ਮਨਿ ਕਦੇ ਨ ਮੈਲੁ ਪਤੰਗੁ ॥
ਜਿਸ ਜੀਵ-ਇਸਤ੍ਰੀ ਦੇ ਮਨ ਵਿਚ ਪ੍ਰਭੂ ਦਾ ਨਾਮ ਟਿਕ ਜਾਏ ਉਹ (ਇਸ ਨਾਮ-ਸਿੰਗਾਰ ਨਾਲ) ਸਦਾ ਸਜੀ ਰਹਿੰਦੀ ਹੈ ਤੇ ਕਦੇ (ਵਿਕਾਰਾਂ ਦੀ ਉਸ ਨੂੰ) ਰਤਾ ਭਰ ਭੀ ਮੈਲ ਨਹੀਂ ਲੱਗਦੀ
She is adorned forever with the Name in her mind, and she does not have even an iota of filth.
ਦੇਵਰ ਜੇਠ ਮੁਏ ਦੁਖਿ ਸਸੂ ਕਾ ਡਰੁ ਕਿਸੁ ॥
ਉਸ ਜੀਵ-ਇਸਤ੍ਰੀ ਦੇ ਕਾਮਾਦਿਕ ਵਿਕਾਰ ਮੁੱਕ ਜਾਂਦੇ ਹਨ, ਮਾਇਆ ਦਾ ਭੀ ਕੋਈ ਦਬਾਅ ਉਸ ਉਤੇ ਨਹੀਂ ਰਹਿ ਜਾਂਦਾ ।
Her husband's younger and elder brothers, the corrupt desires, have died, suffering in pain; and now, who fears Maya, the mother-in-law?
ਜੇ ਪਿਰ ਭਾਵੈ ਨਾਨਕਾ ਕਰਮ ਮਣੀ ਸਭੁ ਸਚੁ ॥੧॥
ਹੇ ਨਾਨਕ! (ਪ੍ਰਭੂ-ਪਤੀ ਨੂੰ ਮਨ ਵਿਚ ਵਸਾ ਕੇ) ਜੇ ਜੀਵ-ਇਸਤ੍ਰੀ ਪਤੀ-ਪ੍ਰਭੂ ਨੂੰ ਚੰਗੀ ਲੱਗੇ ਤਾਂ ਉਸ ਦੇ ਮੱਥੇ ਤੇ ਭਾਗਾਂ ਦਾ ਟਿੱਕਾ (ਸਮਝੋ) ਉਸ ਨੂੰ ਹਰ ਥਾਂ ਸੱਚਾ ਪ੍ਰਭੂ ਹੀ (ਦਿੱਸਦਾ ਹੈ) ।
If she becomes pleasing to her Husband Lord, O Nanak, she bears the jewel of good karma upon her forehead, and everything is Truth to her. ||1||