ਮਃ ੪ ॥
Fourth Mehl:
ਸੋਰਠਿ ਤਾਮਿ ਸੁਹਾਵਣੀ ਜਾ ਹਰਿ ਨਾਮੁ ਢੰਢੋਲੇ ॥
ਸੋਰਠਿ ਰਾਗਣੀ ਤਦੋਂ ਸੋਹਣੀ ਹੈ, ਜੇ (ਇਸ ਦੀ ਰਾਹੀਂ ਜੀਵ-ਇਸਤ੍ਰੀ) ਹਰੀ ਦੇ ਨਾਮ ਦੀ ਖੋਜ ਕਰੇ
Sorat'h is beautiful only when it leads the soul-bride to seek the Lord's Name.
ਗੁਰ ਪੁਰਖੁ ਮਨਾਵੈ ਆਪਣਾ ਗੁਰਮਤੀ ਹਰਿ ਹਰਿ ਬੋਲੇ ॥
ਆਪਣੇ ਵੱਡੇ ਪਤੀ ਹਰੀ ਨੂੰ ਪ੍ਰਸੰਨ ਕਰੇ ਤੇ ਸਤਿਗੁਰੂ ਦੀ ਸਿੱਖਿਆ ਲੈ ਕੇ ਪ੍ਰਭੂ ਦਾ ਸਿਮਰਨ ਕਰੇ;
She pleases her Guru and God; under Guru's Instruction, she speaks the Name of the Lord, Har, Har.
ਹਰਿ ਪ੍ਰੇਮਿ ਕਸਾਈ ਦਿਨਸੁ ਰਾਤਿ ਹਰਿ ਰਤੀ ਹਰਿ ਰੰਗਿ ਚੋਲੇ ॥
ਦਿਨ ਰਾਤ ਹਰੀ ਦੇ ਪ੍ਰੇਮ ਦੀ ਖਿੱਚੀ ਹੋਈ ਆਪਣੇ (ਸਰੀਰ-ਰੂਪ) ਚੋਲੇ ਨੂੰ ਹਰੀ ਦੇ ਰੰਗ ਵਿਚ ਰੰਗੀ ਰੱਖੇ ।
She is attracted to the Lord's Name, day and night, and her body is drenched in the color of the Love of the Lord, Har, Har.
ਹਰਿ ਜੈਸਾ ਪੁਰਖੁ ਨ ਲਭਈ ਸਭੁ ਦੇਖਿਆ ਜਗਤੁ ਮੈ ਟੋਲੇ ॥
ਮੈਂ ਸਾਰਾ ਸੰਸਾਰ ਟੋਲ ਕੇ ਵੇਖ ਲਿਆ ਹੈ ਪਰਮਾਤਮਾ ਜਿਹਾ ਕੋਈ ਪੁਰਖ ਨਹੀਂ ਲੱਭਾ
No other being like the Lord God can be found; I have looked and searched over the whole world.
ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮਨੁ ਅਨਤ ਨ ਕਾਹੂ ਡੋਲੇ ॥
ਗੁਰੂ ਸਤਿਗੁਰੂ ਨੇ ਹਰੀ ਦਾ ਨਾਮ (ਮੇਰੇ ਹਿਰਦੇ ਵਿਚ) ਦ੍ਰਿੜ੍ਹ ਕੀਤਾ ਹੈ, (ਇਸ ਕਰ ਕੇ ਹੁਣ) ਮੇਰਾ ਮਨ ਕਿਧਰੇ ਡੋਲਦਾ ਨਹੀਂ;
The Guru, the True Guru, has implanted the Naam within me; my mind does not waver any more.
ਜਨੁ ਨਾਨਕੁ ਹਰਿ ਕਾ ਦਾਸੁ ਹੈ ਗੁਰ ਸਤਿਗੁਰ ਕੇ ਗੋਲ ਗੋਲੇ ॥੨॥
ਦਾਸ ਨਾਨਕ ਪ੍ਰਭੂ ਦਾ ਦਾਸ ਹੈ ਤੇ ਗੁਰੂ ਸਤਿਗੁਰੂ ਦੇ ਦਾਸਾਂ ਦਾ ਦਾਸ ਹੈ ।
Servant Nanak is the Lord's slave, the slave of the slaves of the Guru, the True Guru. ||2||