ਪਉੜੀ ॥
Pauree:
ਤੂ ਆਪੇ ਸਿਸਟਿ ਕਰਤਾ ਸਿਰਜਣਹਾਰਿਆ ॥
ਹੇ ਸਿਰਜਣਹਾਰ! ਤੂੰ ਆਪ ਹੀ ਸੰਸਾਰ ਦੇ ਰਚਣ ਵਾਲਾ ਹੈਂ;
You Yourself are the Creator, the Fashioner of the world.
ਤੁਧੁ ਆਪੇ ਖੇਲੁ ਰਚਾਇ ਤੁਧੁ ਆਪਿ ਸਵਾਰਿਆ ॥
(ਸੰਸਾਰ-ਰੂਪ) ਖੇਡ ਬਣਾ ਕੇ ਤੂੰ ਆਪ ਹੀ ਇਸ ਨੂੰ ਸੋਹਣਾ ਬਣਾਇਆ ਹੈ; ਸੰਸਾਰ ਰਚਣ ਵਾਲਾ ਤੂੰ ਆਪ ਹੈਂ ।
You Yourself have arranged the play, and You Yourself arrange it.
ਦਾਤਾ ਕਰਤਾ ਆਪਿ ਆਪਿ ਭੋਗਣਹਾਰਿਆ ॥
ਇਸ ਨੂੰ ਦਾਤਾਂ ਬਖ਼ਸ਼ਣ ਵਾਲਾ ਭੀ ਤੂੰ ਆਪ ਹੀ ਹੈਂ, ਉਹਨਾਂ ਦਾਤਾਂ ਨੂੰ ਭੋਗਣ ਵਾਲਾ ਭੀ ਤੂੰ ਹੀ ਹੈਂ
You Yourself are the Giver and the Creator; You Yourself are the Enjoyer.
ਸਭੁ ਤੇਰਾ ਸਬਦੁ ਵਰਤੈ ਉਪਾਵਣਹਾਰਿਆ ॥
ਹੇ ਪੈਦਾ ਕਰਨ ਵਾਲੇ! ਸਭ ਥਾਈਂ ਤੇਰੀ ਜੀਵਨ-ਰੌ ਵਰਤ ਰਹੀ ਹੈ ।
The Word of Your Shabad is pervading everywhere, O Creator Lord.
ਹਉ ਗੁਰਮੁਖਿ ਸਦਾ ਸਲਾਹੀ ਗੁਰ ਕਉ ਵਾਰਿਆ ॥੧॥
ਪਰ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਜਿਸ ਦੇ ਸਨਮੁਖ ਹੋ ਕੇ ਤੇਰੀ ਸਿਫ਼ਤਿ-ਸਾਲਾਹ ਸਦਾ ਕਰ ਸਕਦਾ ਹਾਂ ।੧।
As Gurmukh, I ever praise the Lord; I am a sacrifice to the Guru. ||1||