ਮਃ ੩ ॥
Third Mehl:
ਅੰਤਰਿ ਕਪਟੁ ਭਗਉਤੀ ਕਹਾਏ ॥
ਜੋ ਮਨੁੱਖ ਹਿਰਦੇ ਵਿਚ ਖੋਟ ਰੱਖੇ (ਪਰ ਆਪਣੇ ਆਪ ਨੂੰ) ਭਗਉਤੀ (ਸੱਚਾ ਭਗਤ) ਅਖਵਾਏ
He is full of deceit, and yet he calls himself a devotee of Bhagaautee.
ਪਾਖੰਡਿ ਪਾਰਬ੍ਰਹਮੁ ਕਦੇ ਨ ਪਾਏ ॥
ਉਹ (ਇਸ) ਪਖੰਡ ਨਾਲ ਪਰਮਾਤਮਾ ਨੂੰ ਨਹੀਂ ਮਿਲ ਸਕਦਾ
Through hypocrisy, he shall never attain the Supreme Lord God.
ਪਰ ਨਿੰਦਾ ਕਰੇ ਅੰਤਰਿ ਮਲੁ ਲਾਏ ॥
(ਜੀਵ) ਪਰਾਈ ਨਿੰਦਾ ਕਰ ਕੇ ਹਿਰਦੇ ਵਿਚ ਮੈਲ ਲਾਈ ਜਾਵ
He slanders others, and pollutes himself with his own filth.
ਬਾਹਰਿ ਮਲੁ ਧੋਵੈ ਮਨ ਕੀ ਜੂਠਿ ਨ ਜਾਏ ॥
(ਤੇ) ਬਾਹਰੋਂ (ਸਰੀਰ ਦੀ) ਮੈਲ (ਇਸ਼ਨਾਨ ਆਦਿਕ ਨਾਲ) ਧੋਂਦਾ ਰਹੇ, (ਇਸ ਤਰ੍ਹਾਂ) ਮਨ ਦੀ ਜੂਠ ਦੂਰ ਨਹੀਂ ਹੁੰਦੀ
Outwardly, he washes off the filth, but the impurity of his mind does not go away.
ਸਤਸੰਗਤਿ ਸਿਉ ਬਾਦੁ ਰਚਾਏ ॥
ਜੋ ਮਨੁੱਖ ਸਤ ਸੰਗਤਿ ਨਾਲ ਝਗੜਾ ਪਾਈ ਰੱਖਦਾ ਹੈ, (ਭਾਵ, ਜਿਸ ਨੂੰ ਸਤ ਸੰਗ ਨਹੀਂ ਭਾਉਂਦਾ)
He argues with the Sat Sangat, the True Congregation.
ਅਨਦਿਨੁ ਦੁਖੀਆ ਦੂਜੈ ਭਾਇ ਰਚਾਏ ॥
ਉਹ ਮਾਇਆ ਦੇ ਪਿਆਰ ਵਿਚ ਰੱਤਾ ਹੋਇਆ ਸਦਾ ਦੁਖੀ ਰਹਿੰਦਾ ਹੈ
Night and day, he suffers, engrossed in the love of duality.
ਹਰਿ ਨਾਮੁ ਨ ਚੇਤੈ ਬਹੁ ਕਰਮ ਕਮਾਏ ॥
ਹਰੀ ਨਾਮ ਦਾ ਸਿਮਰਨ ਛੱਡ ਕੇ ਹੋਰ ਬਥੇਰੇ ਕਰਮ ਕਾਂਡ ਕਰਦਾ ਰਹੇ
He does not remember the Name of the Lord, but still, he performs all sorts of empty rituals.
ਪੂਰਬ ਲਿਖਿਆ ਸੁ ਮੇਟਣਾ ਨ ਜਾਏ ॥
(ਇਸ ਤਰ੍ਹਾਂ) ਪਹਿਲਾਂ (ਕੀਤੇ ਕਰਮਾਂ ਦੇ ਚੰਗੇ ਮੰਦੇ ਸੰਸਕਾਰ ਜੋ ਮਨ ਤੇ) ਲਿਖੇ ਗਏ (ਹਨ, ਤੇ ਜਨਮ ਜਨਮ ਵਿਚ ਭਵਾਉਂਦੇ ਫਿਰਦੇ ਹਨ) ਮਿਟ ਨਹੀਂ ਸਕਦੇ
That which is pre-ordained cannot be erased.
ਨਾਨਕ ਬਿਨੁ ਸਤਿਗੁਰ ਸੇਵੇ ਮੋਖੁ ਨ ਪਾਏ ॥੩॥
ਹੇ ਨਾਨਕ ! (ਸੱਚ ਤਾਂ ਇਹ ਹੈ ਕਿ) ਸਤਿਗੁਰੂ ਦੀ ਦੱਸੀ ਕਾਰ ਕਰਨ ਤੋਂ ਬਿਨਾ (ਮਾਇਆ ਦੇ ਮੋਹ ਤੋਂ) ਛੁਟਕਾਰਾ ਹੋ ਹੀ ਨਹੀਂ ਸਕਦਾ ।੩।
O Nanak, without serving the True Guru, liberation is not obtained. ||3||