ਪਉੜੀ ॥
Pauree:
ਹਰਿ ਪੁਰਖੁ ਨਿਰੰਜਨੁ ਸੇਵਿ ਹਰਿ ਨਾਮੁ ਧਿਆਈਐ ॥
ਮਾਇਆ ਤੋਂ ਰਹਿਤ ਅਕਾਲ ਪੁਰਖ ਦੀ ਸੇਵਾ ਕਰ ਕੇ ਉਸ ਦਾ ਨਾਮ ਸਿਮਰਨਾ ਚਾਹੀਦਾ ਹੈ;
Serve the Immaculate Lord God, and meditate on the Lord's Name.
ਸਤਸੰਗਤਿ ਸਾਧੂ ਲਗਿ ਹਰਿ ਨਾਮਿ ਸਮਾਈਐ ॥
ਪਰ) ਗੁਰੂ ਦੀ ਸੰਗਤਿ ਵਿਚ ਹੀ ਜੁੜ ਕੇ ਹਰੀ ਦੇ ਨਾਮ ਵਿਚ ਲੀਨ ਹੋ ਸਕੀਦਾ ਹੈ ।
Join the Society of the Holy Saints, and be absorbed in the Lord's Name.
ਹਰਿ ਤੇਰੀ ਵਡੀ ਕਾਰ ਮੈ ਮੂਰਖ ਲਾਈਐ ॥
ਹੇ ਹਰੀ! ਮੈਨੂੰ ਮੂਰਖ ਨੂੰ ਆਪਣੀ ਵੱਡੀ ਕਾਰ (ਭਾਵ, ਭਗਤੀ) ਵਿਚ ਜੋੜ ਲੈ;
O Lord, glorious and great is service to You; I am so foolish
ਹਉ ਗੋਲਾ ਲਾਲਾ ਤੁਧੁ ਮੈ ਹੁਕਮੁ ਫੁਰਮਾਈਐ ॥
ਮੈਨੂੰ ਹੁਕਮ ਕਰ, ਮੈਂ ਤੇਰੇ ਦਾਸਾਂ ਦਾ ਦਾਸ ਹਾਂ;
- please, commit me to it. I am Your servant and slave; command me, according to Your Will.
ਹਉ ਗੁਰਮੁਖਿ ਕਾਰ ਕਮਾਵਾ ਜਿ ਗੁਰਿ ਸਮਝਾਈਐ ॥੨॥
ਸਤਿਗੁਰੂ ਨੇ ਜੋ ਕਾਰ ਸਮਝਾਈ ਹੈ ਉਹ ਮੈਂ ਸਤਿਗੁਰੂ ਦੇ ਸਨਮੁਖ ਹੋ ਕੇ ਕਰਾਂ ।੨।
As Gurmukh, I shall serve You, as Guru has instructed me. ||2||