ਮਃ ੩ ॥
Third Mehl:
ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥
ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ;
They alone are relatives, and they alone are friends, who, as Gurmukh, join together in love.
ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥
ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ ।
Night and day, they act according to the True Guru's Will; they remain absorbed in the True Name.
ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥
ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ ।
Those who are attached to the love of duality are not called friends; they practice egotism and corruption.
ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥
ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ
The self-willed manmukhs are selfish; they cannot resolve anyone's affairs.
ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥
(ਪਰ) ਹੇ ਨਾਨਕ! (ਉਹਨਾਂ ਦੇ ਸਿਰ ਕੀਹ ਦੋਸ਼?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ ।
O Nanak, they act according to their pre-ordained destiny; no one can erase it. ||2||