ਪਉੜੀ ॥
Pauree:
ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥
ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ;
You Yourself created the world, and You Yourself arranged the play of it.
ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥
ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ ।
You Yourself created the three qualities, and fostered emotional attachment to Maya.
ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥
ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ
He is called to account for his deeds done in egotism; he continues coming and going in reincarnation.
ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥
ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ ।
The Guru instructs those whom the Lord Himself blesses with Grace.
ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥
ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ ।੩
I am a sacrifice to my Guru; forever and ever, I am a sacrifice to Him. ||3||