ਪਉੜੀ ॥
Pauree:
ਸਤਿਗੁਰੁ ਜਿਨੀ ਧਿਆਇਆ ਸੇ ਕੜਿ ਨ ਸਵਾਹੀ ॥
ਜਿਨ੍ਹਾਂ ਨੇ ਸਤਿਗੁਰੂ ਦਾ ਧਿਆਨ ਧਰਿਆ ਹੈ, ਉਹ ਨਿੱਤ ਨਵੇਂ ਸੂਰਜ ਦੁਖੀ ਨਹੀਂ ਹੁੰਦੇ
Those who meditate on the True Guru shall not be burnt to ashes.
ਸਤਿਗੁਰੁ ਜਿਨੀ ਧਿਆਇਆ ਸੇ ਤ੍ਰਿਪਤਿ ਅਘਾਹੀ ॥
(ਕਿਉਂਕਿ) ਜਿਨ੍ਹਾਂ ਨੇ ਸਤਿਗੁਰੂ ਦਾ ਧਿਆਨ ਧਰਿਆ ਹੈ ਉਹ (ਦੁਨੀਆ ਦੇ ਪਦਾਰਥਾਂ ਵਲੋਂ) ਪੂਰਨ ਤੌਰ ਤੇ ਰੱਜੇ ਰਹਿੰਦੇ ਹਨ
Those who meditate on the True Guru are satisfied and fulfilled.
ਸਤਿਗੁਰੁ ਜਿਨੀ ਧਿਆਇਆ ਤਿਨ ਜਮ ਡਰੁ ਨਾਹੀ ॥
(ਇਸ ਵਾਸਤੇ), ਉਹਨਾਂ ਨੂੰ ਮੌਤ ਦਾ ਭੀ ਡਰ ਨਹੀਂ ਹੁੰਦਾ
Those who meditate on the True Guru are not afraid of the Messenger of Death.
ਜਿਨ ਕਉ ਹੋਆ ਕ੍ਰਿਪਾਲੁ ਹਰਿ ਸੇ ਸਤਿਗੁਰ ਪੈਰੀ ਪਾਹੀ ॥
ਸਤਿਗੁਰੂ ਦੀ ਸਰਨ ਭੀ ਉਹੀ ਲੱਗਦੇ ਹਨ, ਜਿਨ੍ਹਾਂ ਉਤੇ ਹਰੀ ਆਪ ਤੁੱਠਦਾ ਹੈ
Those upon whom the Lord showers His Mercy, fall at the Feet of the True Guru.
ਤਿਨ ਐਥੈ ਓਥੈ ਮੁਖ ਉਜਲੇ ਹਰਿ ਦਰਗਹ ਪੈਧੇ ਜਾਹੀ ॥੧੪॥
ਉਹ ਦੋਹੀਂ ਜਹਾਨੀਂ ਸੁਰਖ਼ਰੂ ਰਹਿੰਦੇ ਹਨ, ਤੇ ਪ੍ਰਭੂ ਦੀ ਦਰਗਾਹ ਵਿਚ (ਭੀ) ਵਡਿਆਏ ਜਾਂਦੇ ਹਨ ।੧੪।
Here and hereafter, their faces are radiant; they go to the Lord's Court in robes of honor. ||14||