ਪਉੜੀ ॥
Pauree:
ਹਰਿ ਆਪਿ ਵਰਤੈ ਆਪਿ ਹਰਿ ਆਪਿ ਬੁਲਾਇਦਾ ॥
ਹਰੀ ਆਪ ਹੀ ਸਭ ਵਿਚ ਵਿਆਪ ਰਿਹਾ ਹੈ ਅਤੇ ਆਪ ਹੀ ਸਭ ਨੂੰ ਬੁਲਾਉਂਦਾ ਹੈ
The Lord Himself is pervading everywhere; the Lord Himself causes us to chant His Name.
ਹਰਿ ਆਪੇ ਸ੍ਰਿਸਟਿ ਸਵਾਰਿ ਸਿਰਿ ਧੰਧੈ ਲਾਇਦਾ ॥
ਸੰਸਾਰ ਨੂੰ ਆਪ ਹੀ ਰਚ ਕੇ ਹਰੇਕ ਜੀਵ ਨੂੰ ਮਾਇਆ ਦੇ ਕਜ਼ੀਏ ਵਿਚ ਲਾ ਦੇਂਦਾ ਹੈ ।
The Lord Himself created the creation; He commits all to their tasks.
ਇਕਨਾ ਭਗਤੀ ਲਾਇ ਇਕਿ ਆਪਿ ਖੁਆਇਦਾ ॥
ਇਕਨਾਂ ਨੂੰ ਆਪਣੀ ਭਗਤੀ ਵਿਚ ਲਾਉਂਦਾ ਹੈ ਤੇ ਕਈ ਜੀਵਾਂ ਨੂੰ ਆਪ ਹੀ ਭੁਲਾਉਂਦਾ ਹੈ
He engages some in devotional worship, and others, He causes to stray.
ਇਕਨਾ ਮਾਰਗਿ ਪਾਇ ਇਕਿ ਉਝੜਿ ਪਾਇਦਾ ॥
ਇਕਨਾਂ ਨੂੰ ਸਿੱਧੇ ਰਾਹ ਤੇ ਤੋਰਦਾ ਹੈ ਤੇ ਇਕਨਾਂ ਨੂੰ ਕੁਰਾਹੇ ਪਾ ਦੇਂਦਾ ਹੈ ।
He places some on the Path, while He leads others into the wilderness.
ਜਨੁ ਨਾਨਕੁ ਨਾਮੁ ਧਿਆਏ ਗੁਰਮੁਖਿ ਗੁਣ ਗਾਇਦਾ ॥੫॥
ਦਾਸ ਨਾਨਕ ਭੀ (ਉਸ ਦੀ ਭਗਤੀ ਦੀ ਖ਼ਾਤਰ) ਨਾਮ ਸਿਮਰਦਾ ਹੈ ਤੇ ਸਤਿਗੁਰੂ ਦੇ ਸਨਮੁਖ ਹੋ ਕੇ (ਉਸ ਦੀ) ਸਿਫ਼ਤਿ-ਸਾਲਾਹ ਕਰਦਾ ਹੈ
Servant Nanak meditates on the Naam, the Name of the Lord; as Gurmukh, he sings the Glorious Praises of the Lord. ||5||