ਸਲੋਕੁ ਮਃ ੩ ॥
Shalok, Third Mehl:
ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥
ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ) ਸੇਵਾ ਜ਼ਰੂਰ ਫਲ ਲਾਂਦੀ ਹੈ;
Service to the True Guru is fruitful and rewarding, if one performs it with his mind focused on it.
ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥
ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ;
The fruits of the mind's desires are obtained, and egotism departs from within.
ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥
ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ ।
His bonds are broken, and he is liberated; he remains absorbed in the True Lord.
ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥
ਇਸ ਸੰਸਾਰ ਵਿਚ ਹਰੀ ਦਾ ਨਾਮ ਦੁਰਲੱਭ ਹੈ, ਸਤਿਗੁਰੂ ਦੇ ਸਨਮੁਖ ਮਨੁੱਖ ਦੇ ਮਨ ਵਿਚ ਆ ਕੇ ਵੱਸਦਾ ਹੈ
It is so difficult to obtain the Naam in this world; it comes to dwell in the mind of the Gurmukh.
ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥
ਹੇ ਨਾਨਕ! (ਆਖ—) ਮੈਂ ਸਦਕੇ ਹਾਂ ਉਹਨਾਂ ਤੋਂ ਜੋ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ।੧।
O Nanak, I am a sacrifice to one who serves his True Guru. ||1||