ਪਉੜੀ ॥
Pauree:
ਏਹ ਭੂਪਤਿ ਰਾਣੇ ਰੰਗ ਦਿਨ ਚਾਰਿ ਸੁਹਾਵਣਾ ॥
ਰਾਜਿਆਂ ਤੇ ਰਾਣਿਆਂ ਦੇ ਇਹ ਰੰਗ ਚਾਰ ਦਿਨਾਂ (ਭਾਵ, ਥੋੜੇ ਚਿਰ) ਲਈ ਸੋਭਨੀਕ ਹੁੰਦੇ ਹਨ;
The pleasures of kings and emperors are pleasing, but they last for only a few days.
ਏਹੁ ਮਾਇਆ ਰੰਗੁ ਕਸੁੰਭ ਖਿਨ ਮਹਿ ਲਹਿ ਜਾਵਣਾ ॥
ਮਾਇਆ ਦਾ ਇਹ ਰੰਗ ਕਸੁੰਭੇ ਦਾ ਰੰਗ ਹੈ (ਭਾਵ, ਕਸੁੰਭੇ ਵਾਂਗ ਛਿਨ-ਭੰਗੁਰ ਹੈ), ਛਿਨ ਮਾਤ੍ਰ ਵਿਚ ਲਹਿ ਜਾਏਗਾ,
These pleasures of Maya are like the color of the safflower, which wears off in a moment.
ਚਲਦਿਆ ਨਾਲਿ ਨ ਚਲੈ ਸਿਰਿ ਪਾਪ ਲੈ ਜਾਵਣਾ ॥
ਸੰਸਾਰ ਤੋਂ) ਤੁਰਨ ਵੇਲੇ ਮਾਇਆ ਨਾਲ ਨਹੀਂ ਜਾਂਦੀ, (ਪਰ ਇਸ ਦੇ ਕਾਰਨ ਕੀਤੇ) ਪਾਪ ਆਪਣੇ ਸਿਰ ਤੇ ਲੈ ਜਾਈਦੇ ਹਨ ।
They do not go with him when he departs; instead, he carries the load of sins upon his head.
ਜਾਂ ਪਕੜਿ ਚਲਾਇਆ ਕਾਲਿ ਤਾਂ ਖਰਾ ਡਰਾਵਣਾ ॥
ਜਦੋਂ ਜਮ-ਕਾਲ ਨੇ ਫੜ ਕੇ ਅੱਗੇ ਲਾ ਲਿਆ, ਤਾਂ (ਜੀਵ) ਡਾਢਾ ਭੈ-ਭੀਤ ਹੁੰਦਾ ਹੈ;
When death seizes him, and marches him away, then he looks absolutely hideous.
ਓਹ ਵੇਲਾ ਹਥਿ ਨ ਆਵੈ ਫਿਰਿ ਪਛੁਤਾਵਣਾ ॥੬॥
(ਮਨੁੱਖ-ਜਨਮ ਵਾਲਾ) ਉਹ ਸਮਾ ਫੇਰ ਮਿਲਦਾ ਨਹੀਂ, ਇਸ ਵਾਸਤੇ ਪਛੁਤਾਉਂਦਾ ਹੈ ।੬।
That lost opportunity will not come into his hands again, and in the end, he regrets and repents. ||6||