ਸਲੋਕੁ ਮਃ ੩ ॥
Shalok, Third Mehl:
ਥਾਲੈ ਵਿਚਿ ਤੈ ਵਸਤੂ ਪਈਓ ਹਰਿ ਭੋਜਨੁ ਅੰਮ੍ਰਿਤੁ ਸਾਰੁ ॥
ਜਿਸ ਹਿਰਦੈ-ਰੂਪ ਥਾਲ ਵਿਚ (ਸਤ, ਸੰਤੋਖ ਤੇ ਵੀਚਾਰ) ਤਿੰਨ ਚੀਜ਼ਾਂ ਆ ਪਈਆਂ ਹਨ, ਉਸ ਹਿਰਦੇ-ਥਾਲ ਵਿਚ ਸ੍ਰੇਸ਼ਟ ਅੰਮ੍ਰਿਤ ਭੋਜਨ ਹਰੀ ਦਾ ਨਾਮ (ਪਰੋਸਿਆ ਜਾਂਦਾ) ਹੈ,
Upon the plate, three things have been placed; this is the sublime, ambrosial food of the Lord.
ਜਿਤੁ ਖਾਧੈ ਮਨੁ ਤ੍ਰਿਪਤੀਐ ਪਾਈਐ ਮੋਖ ਦੁਆਰੁ ॥
, ਜਿਸ ਦੇ ਖਾਧਿਆਂ ਮਨ ਰੱਜ ਜਾਂਦਾ ਹੈ ਤੇ ਵਿਕਾਰਾਂ ਤੋਂ ਖ਼ਲਾਸੀ ਦਾ ਦਰ ਪ੍ਰਾਪਤ ਹੁੰਦਾ ਹੈ
Eating this, the mind is satisfied, and the Door of Salvation is found.
ਇਹੁ ਭੋਜਨੁ ਅਲਭੁ ਹੈ ਸੰਤਹੁ ਲਭੈ ਗੁਰ ਵੀਚਾਰਿ ॥
ਹੇ ਸੰਤ ਜਨੋਂ! ਇਹ ਭੋਜਨ ਦੁਰਲੱਭ ਹੈ, ਸਤਿਗੁਰੂ ਦੀ (ਦੱਸੀ ਹੋਈ) ਵੀਚਾਰ ਦੀ ਰਾਹੀਂ ਲੱਭਦਾ ਹੈ
It is so difficult to obtain this food, O Saints; it is obtained only by contemplating the Guru.
ਏਹ ਮੁਦਾਵਣੀ ਕਿਉ ਵਿਚਹੁ ਕਢੀਐ ਸਦਾ ਰਖੀਐ ਉਰਿ ਧਾਰਿ ॥
ਇਸ ਨੂੰ ਸਦਾ ਆਪਣੇ ਹਿਰਦੇ ਵਿਚ ਸਾਂਭ ਰੱਖਣਾ ਚਾਹੀਦਾ ਹੈ; ਇਹ ਭੁਲਾਣੀ ਨਹੀਂ ਚਾਹੀਦੀ ।
Why should we cast this riddle out of our minds? We should keep it ever enshrined in our hearts.
ਏਹ ਮੁਦਾਵਣੀ ਸਤਿਗੁਰੂ ਪਾਈ ਗੁਰਸਿਖਾ ਲਧੀ ਭਾਲਿ ॥
ਆਤਮਕ ਆਨੰਦ ਦੇਣ ਵਾਲੀ ਇਸ (ਸਿਫ਼ਤਿ-ਸਾਲਾਹ ਦੀ ਆਤਮਕ ਖ਼ੁਰਾਕ ਦੀ ਦੱਸ) ਗੁਰੂ ਨੇ ਪਾਈ ਹੈ, ਗੁਰ-ਸਿੱਖਾਂ ਨੇ ਖੋਜ ਕੇ ਲੱਭ ਲਈ ਹ
The True Guru has posed this riddle. The Guru's Sikhs have found its solution.
ਨਾਨਕ ਜਿਸੁ ਬੁਝਾਏ ਸੁ ਬੁਝਸੀ ਹਰਿ ਪਾਇਆ ਗੁਰਮੁਖਿ ਘਾਲਿ ॥੧॥
ਹੇ ਨਾਨਕ! ਜਿਸ ਮਨੁੱਖ ਨੂੰ (ਇਸ ਦੀ) ਸਮਝ ਦੇਂਦਾ ਹੈ ਉਹ ਸਮਝਦਾ ਹੈ, ਅਤੇ ਉਹ ਸਤਿਗੁਰੂ ਦੇ ਸਨਮੁਖ ਹੋ ਕੇ ਘਾਲਣਾ ਘਾਲ ਕੇ ਹਰੀ ਨੂੰ ਮਿਲਦਾ ਹੈ ।੧।
O Nanak, he alone understands this, whom the Lord inspires to understand. The Gurmukhs work hard, and find the Lord. ||1||