ਪਉੜੀ ॥
Pauree:
ਬਹਿ ਸਖੀਆ ਜਸੁ ਗਾਵਹਿ ਗਾਵਣਹਾਰੀਆ ॥
ਹਰੀ ਦੀ ਸਿਫ਼ਤਿ-ਸਾਲਾਹ ਕਰਨ ਵਾਲੀਆਂ (ਸੰਤ ਜਨ-ਰੂਪ) ਸਹੇਲੀਆਂ ਇਕੱਠੀਆਂ ਬਹਿ ਕੇ ਆਪ ਹਰੀ ਦਾ ਜਸ ਗਾਉਂਦੀਆਂ ਹਨ
Sitting together, the companions sing the Songs of the Lord's Praises.
ਹਰਿ ਨਾਮੁ ਸਲਾਹਿਹੁ ਨਿਤ ਹਰਿ ਕਉ ਬਲਿਹਾਰੀਆ ॥
ਹਰੀ ਤੋਂ ਸਦਕੇ ਜਾਂਦੀਆਂ ਹਨ (ਹੋਰਨਾਂ ਨੂੰ ਸਿੱਖਿਆ ਦੇਂਦੀਆਂ ਹਨ ਕਿ) “ਸਦਾ ਹਰੀ ਦੇ ਨਾਮ ਦੀ ਵਡਿਆਈ ਕਰੋ”
They praise the Lord's Name continually; they are a sacrifice to the Lord.
ਜਿਨੀ ਸੁਣਿ ਮੰਨਿਆ ਹਰਿ ਨਾਉ ਤਿਨਾ ਹਉ ਵਾਰੀਆ ॥
ਮੈਂ ਸਦਕੇ ਹਾਂ ਜਿਨ੍ਹਾਂ ਨੇ ਸੁਣ ਕੇ ਹਰੀ ਦਾ ਨਾਮ ਮੰਨਿਆ ਹੈ,
Those who hear, and believe in the Lord's Name, to them I am a sacrifice.
ਗੁਰਮੁਖੀਆ ਹਰਿ ਮੇਲੁ ਮਿਲਾਵਣਹਾਰੀਆ ॥
ਉਹਨਾਂ ਹਰੀ ਨੂੰ ਮਿਲਾਉਣ ਵਾਲੀਆਂ ਗੁਰਮੁਖ ਸਹੇਲੀਆਂ ਤੋਂ ਮੈਂ ਸਦਕੇ ਹਾਂ;
O Lord, let me unite with the Gurmukhs, who are united with You.
ਹਉ ਬਲਿ ਜਾਵਾ ਦਿਨੁ ਰਾਤਿ ਗੁਰ ਦੇਖਣਹਾਰੀਆ ॥੮॥
ਸਤਿਗੁਰੂ ਦੇ ਦਰਸ਼ਨ ਕਰਨ ਵਾਲੀਆਂ ਤੋਂ ਮੈਂ ਦਿਨ ਰਾਤ ਬਲਿਹਾਰ ਹਾਂ ।੮।
I am a sacrifice to those who, day and night, behold their Guru. ||8||