ਮਃ ੩ ॥
Third Mehl:
ਸਹਜੇ ਜਾਗੈ ਸਹਜੇ ਸੋਵੈ ॥
ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ ਉਹ ਆਤਮਕ ਅਡੋਲਤਾ ਵਿਚ ਹੀ ਜਾਗਦਾ ਹੈ ਤੇ ਆਤਮਕ ਅਡੋਲਤਾ ਵਿਚ ਹੀ ਸੌਂਦਾ ਹੈ
He wakes in peace, and he sleeps in peace.
ਗੁਰਮੁਖਿ ਅਨਦਿਨੁ ਉਸਤਤਿ ਹੋਵੈ ॥
ਉਸ ਨੂੰ ਹਰ ਰੋਜ਼ (ਭਾਵ, ਹਰ ਵੇਲੇ) ਹਰੀ ਦੀ ਉਸਤਤਿ (ਦਾ ਹੀ ਆਹਰ ਹੁੰਦਾ) ਹੈ ।
The Gurmukh praises the Lord night and day.
ਮਨਮੁਖ ਭਰਮੈ ਸਹਸਾ ਹੋਵੈ ॥
ਮਨਮੁਖ ਭਟਕਦਾ ਹੈ, ਕਿਉਂਕਿ ਉਸ ਨੂੰ ਸਦਾ ਤੌਖ਼ਲਾ ਰਹਿੰਦਾ ਹੈ;
The self-willed manmukh remains deluded by his doubts.
ਅੰਤਰਿ ਚਿੰਤਾ ਨੀਦ ਨ ਸੋਵੈ ॥
ਮਨ ਵਿਚ ਚਿੰਤਾ ਹੋਣ ਕਰ ਕੇ ਉਹ (ਸੁਖ ਦੀ) ਨੀਂਦਰ ਨਹੀਂ ਸੌਂਦਾ
He is filled with anxiety, and he cannot even sleep.
ਗਿਆਨੀ ਜਾਗਹਿ ਸਵਹਿ ਸੁਭਾਇ ॥
ਪ੍ਰਭੂ ਨਾਲ ਡੂੰਘੀ ਸਾਂਝ ਰੱਖਣ ਵਾਲੇ ਬੰਦੇ ਪ੍ਰਭੂ ਦੇ ਪਿਆਰ ਵਿਚ ਹੀ ਜਾਗਦੇ ਸੌਂਦੇ ਹਨ
The spiritually wise wake and sleep in peace.
ਨਾਨਕ ਨਾਮਿ ਰਤਿਆ ਬਲਿ ਜਾਉ ॥੨॥
ਹੇ ਨਾਨਕ! ਮੈਂ ਨਾਮ ਵਿਚ ਰੰਗੇ ਹੋਇਆਂ ਤੋਂ ਸਦਕੇ ਹਾਂ
Nanak is a sacrifice to those who are imbued with the Naam, the Name of the Lord. ||2||