ਪਉੜੀ ॥
Pauree:
ਸੇ ਹਰਿ ਨਾਮੁ ਧਿਆਵਹਿ ਜੋ ਹਰਿ ਰਤਿਆ ॥
ਜੋ ਮਨੁੱਖ ਹਰੀ ਵਿਚ ਰੱਤੇ ਹੋਏ ਹਨ, ਉਹ ਉਸ ਦਾ ਨਾਮ ਸਿਮਰਦੇ ਹਨ;
They alone meditate on the Lord's Name, who are imbued with the Lord.
ਹਰਿ ਇਕੁ ਧਿਆਵਹਿ ਇਕੁ ਇਕੋ ਹਰਿ ਸਤਿਆ ॥
ਉਸ ਇੱਕ ਹਰੀ ਨੂੰ ਧਿਆਉਂਦੇ ਹਨ; ਜੋ ਸਦਾ ਕਾਇਮ ਰਹਿਣ ਵਾਲਾ ਹੈ,
They meditate on the One Lord; the One and Only Lord is True.
ਹਰਿ ਇਕੋ ਵਰਤੈ ਇਕੁ ਇਕੋ ਉਤਪਤਿਆ ॥
ਜੋ ਇੱਕ ਆਪ ਹਰ ਥਾਂ ਵਿਆਪਕ ਹੈ ਤੇ ਜਿਸ ਇਕ ਨੇ ਹੀ (ਸਾਰੀ ਸ੍ਰਿਸ਼ਟੀ) ਪੈਦਾ ਕੀਤੀ ਹੈ
The One Lord is pervading everywhere; the One Lord created the Universe.
ਜੋ ਹਰਿ ਨਾਮੁ ਧਿਆਵਹਿ ਤਿਨ ਡਰੁ ਸਟਿ ਘਤਿਆ ॥
ਜੋ ਮਨੁੱਖ ਨਾਮ ਸਿਮਰਦੇ ਹਨ, ਉਹਨਾਂ ਨੇ ਸਾਰਾ ਡਰ ਦੂਰ ਕਰ ਦਿੱਤਾ ਹੈ ।
Those who meditate on the Lord's Name, cast out their fears.
ਗੁਰਮਤੀ ਦੇਵੈ ਆਪਿ ਗੁਰਮੁਖਿ ਹਰਿ ਜਪਿਆ ॥੯॥
ਪਰ ਉਹੀ ਗੁਰਮੁਖ ਨਾਮ ਸਿਮਰਦਾ ਹੈ ਜਿਸਨੂੰ ਪ੍ਰਭੂ ਆਪ ਗੁਰੂ ਦੀ ਮਤਿ ਦੀ ਰਾਹੀਂ ਇਹ ਦਾਤਿ ਦੇਂਦਾ ਹੈ ।
The Lord Himself blesses them with Guru's Instruction; the Gurmukh meditates on the Lord. ||9||