ਮਃ ੩ ॥
Third Mehl:
ਇਕਾ ਬਾਣੀ ਇਕੁ ਗੁਰੁ ਇਕੋ ਸਬਦੁ ਵੀਚਾਰਿ ॥
ਕੇਵਲ ਬਾਣੀ ਹੀ ਪ੍ਰਮਾਣੀਕ ਗੁਰੂ ਹੈ, ਗੁਰੂ ਦੇ ਸ਼ਬਦ ਨੂੰ ਹੀ ਵਿਚਾਰੋ—
There is One Bani; there is One Guru; there is one Shabad to contemplate.
ਸਚਾ ਸਉਦਾ ਹਟੁ ਸਚੁ ਰਤਨੀ ਭਰੇ ਭੰਡਾਰ ॥
ਇਹੀ ਸਦਾ-ਥਿਰ ਰਹਿਣ ਵਾਲਾ ਸੌਦਾ ਹੈ, ਇਹੀ ਸੱਚਾ ਹੱਟ ਹੈ ਜਿਸ ਵਿਚ ਰਤਨਾਂ ਦੇ ਭੰਡਾਰੇ ਭਰੇ ਪਏ ਹਨ,
True is the merchandise, and true is the shop; the warehouses are overflowing with jewels.
ਗੁਰ ਕਿਰਪਾ ਤੇ ਪਾਈਅਨਿ ਜੇ ਦੇਵੈ ਦੇਵਣਹਾਰੁ ॥
ਜੇ ਦੇਣ ਵਾਲਾ (ਹਰੀ) ਦੇਵੇ ਤਾਂ (ਇਹ ਖ਼ਜ਼ਾਨੇ) ਸਤਿਗੁਰੂ ਦੀ ਕਿਰਪਾ ਨਾਲ ਮਿਲਦੇ ਹਨ ।
By Guru's Grace, they are obtained, if the Great Giver gives them.
ਸਚਾ ਸਉਦਾ ਲਾਭੁ ਸਦਾ ਖਟਿਆ ਨਾਮੁ ਅਪਾਰੁ ॥
ਜਿਸ ਮਨੁੱਖ ਨੇ ਇਹ ਸੱਚਾ ਸੌਦਾ (ਕਰ ਕੇ) ਬੇਅੰਤ ਪ੍ਰਭੂ ਦਾ ਨਾਮ ਲਾਭ ਖੱਟਿਆ ਹੈ,
Dealing in this true merchandise, one earns the profit of the incomparable Naam.
ਵਿਖੁ ਵਿਚਿ ਅੰਮ੍ਰਿਤੁ ਪ੍ਰਗਟਿਆ ਕਰਮਿ ਪੀਆਵਣਹਾਰੁ ॥
ਉਸ ਨੂੰ (ਮਾਇਆ) ਜ਼ਹਿਰ ਵਿਚ ਵਰਤਦਿਆਂ ਹੀ ਨਾਮ-ਅੰਮ੍ਰਿਤ ਮਿਲ ਪੈਂਦਾ ਹੈ, ਪਰ ਇਹ ਅੰਮ੍ਰਿਤ ਪਿਲਾਣ ਵਾਲਾ ਪ੍ਰਭੂ ਆਪਣੀ ਮੇਹਰ ਨਾਲ ਹੀ ਪਿਲਾਂਦਾ ਹੈ
In the midst of poison, the Ambrosial Nectar is revealed; by His Mercy, one drinks it in.
ਨਾਨਕ ਸਚੁ ਸਲਾਹੀਐ ਧੰਨੁ ਸਵਾਰਣਹਾਰੁ ॥੨॥
ਹੇ ਨਾਨਕ! ਉਸ ਸਲਾਹੁਣ-ਜੋਗ ਪਰਮਾਤਮਾ ਨੂੰ ਸਿਮਰੀਏ ਜੋ (ਜੀਵਾਂ ਨੂੰ ਨਾਮ ਦੀ ਦਾਤਿ ਦੇ ਕੇ) ਸਵਾਰਦਾ ਹੈ ।੨।
O Nanak, praise the True Lord; blessed is the Creator, the Embellisher. ||2||