ਪਉੜੀ ॥
Pauree:
ਜਿਨਾ ਅੰਦਰਿ ਕੂੜੁ ਵਰਤੈ ਸਚੁ ਨ ਭਾਵਈ ॥
ਜਿਨ੍ਹਾਂ ਦੇ ਹਿਰਦੇ ਵਿਚ ਕੂੜ ਵਰਤਦਾ ਹੈ, ਉਹਨਾਂ ਨੂੰ ਸੱਚ ਚੰਗਾ ਨਹੀਂ ਲੱਗਦਾ;
Those who are permeated by falsehood, do not love the Truth.
ਜੇ ਕੋ ਬੋਲੈ ਸਚੁ ਕੂੜਾ ਜਲਿ ਜਾਵਈ ॥
ਜੇ ਕੋਈ ਮਨੁੱਖ ਸੱਚ ਬੋਲੇ, ਤਾਂ ਝੂਠਾ (ਸੁਣ ਕੇ) ਸੜ ਬਲ ਜਾਂਦਾ ਹੈ;
If someone speaks the Truth, falsehood is burnt away.
ਕੂੜਿਆਰੀ ਰਜੈ ਕੂੜਿ ਜਿਉ ਵਿਸਟਾ ਕਾਗੁ ਖਾਵਈ ॥
ਝੂਠ ਦਾ ਵਪਾਰੀ ਝੂਠ ਵਿਚ ਹੀ ਪ੍ਰਸੰਨ ਹੁੰਦਾ ਹੈ, ਜਿਵੇਂ ਕਾਂ ਵਿਸ਼ਟਾ ਖਾਂਦਾ ਹੈ (ਤੇ ਪ੍ਰਸੰਨ ਹੁੰਦਾ ਹੈ) ।
The false are satisfied by falsehood, like the crows who eat manure.
ਜਿਸੁ ਹਰਿ ਹੋਇ ਕ੍ਰਿਪਾਲੁ ਸੋ ਨਾਮੁ ਧਿਆਵਈ ॥
ਜਿਸ ਮਨੁੱਖ ਤੇ ਹਰੀ ਦਇਆਲ ਹੋਵੇ, ਉਹ ਨਾਮ ਜਪਦਾ ਹੈ
When the Lord grants His Grace, then one meditates on the Naam, the Name of the Lord.
ਹਰਿ ਗੁਰਮੁਖਿ ਨਾਮੁ ਅਰਾਧਿ ਕੂੜੁ ਪਾਪੁ ਲਹਿ ਜਾਵਈ ॥੧੦॥
ਜੇ ਸਤਿਗੁਰੂ ਦੇ ਸਨਮੁਖ ਹੋ ਕੇ ਹਰੀ ਦਾ ਨਾਮ ਅਰਾਧੀਏ, ਤਾਂ ਕੂੜ ਤੇ ਪਾਪ ਲਹਿ ਜਾਂਦਾ ਹੈ ।੧੦।
As Gurmukh, worship the Lord's Name in adoration; fraud and sin shall disappear. ||10||