ਸਲੋਕੁ ਮਃ ੩ ॥
Shalok, Third Mehl:
ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥
ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ
Great men speak the teachings by relating them to individual situations, but the whole world shares in them.
ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥
ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ ।
One who becomes Gurmukh knows the Fear of God, and realizes his own self.
ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥
ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) ।
If, by Guru's Grace, one remains dead while yet alive, the mind becomes content in itself.
ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥
ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ ।੧।
Those who have no faith in their own minds, O Nanak - how can they speak of spiritual wisdom? ||1||