ਸਲੋਕੁ ਮਃ ੩ ॥
Shalok, Third Mehl:
ਪੰਡਿਤ ਮੈਲੁ ਨ ਚੁਕਈ ਜੇ ਵੇਦ ਪੜੈ ਜੁਗ ਚਾਰਿ ॥
ਪੰਡਿਤ ਦੀ (ਭੀ) ਮੈਲ ਦੂਰ ਨਹੀਂ ਹੁੰਦੀ, ਭਾਵੇਂ ਚਾਰੇ ਜੁਗ ਵੇਦ ਪੜ੍ਹਦਾ ਰਹੇ
O Pandit, O religious scholar, your filth shall not be erased, even if you read the Vedas for four ages.
ਤ੍ਰੈ ਗੁਣ ਮਾਇਆ ਮੂਲੁ ਹੈ ਵਿਚਿ ਹਉਮੈ ਨਾਮੁ ਵਿਸਾਰਿ ॥
(ਕਿਉਂਕਿ) ਤਿੰਨਾਂ ਗੁਣਾਂ ਵਾਲੀ ਮਾਇਆ (ਇਸ ਮੈਲ ਦਾ) ਕਾਰਨ ਹੈ, (ਜਿਸ ਕਰਕੇ ਪੰਡਿਤ) ਹਉਮੈ ਵਿਚ ਨਾਮ ਵਿਸਾਰ ਦੇਂਦਾ ਹੈ;
The three qualities are the roots of Maya; in egotism, one forgets the Naam, the Name of the Lord.
ਪੰਡਿਤ ਭੂਲੇ ਦੂਜੈ ਲਾਗੇ ਮਾਇਆ ਕੈ ਵਾਪਾਰਿ ॥
ਭੁੱਲੇ ਹੋਏ ਪੰਡਿਤ ਮਾਇਆ ਦੇ ਵਪਾਰ ਵਿਚ ਤੇ ਮਾਇਆ ਦੇ ਮੋਹ ਵਿਚ ਲੱਗੇ ਹੋਏ ਹਨ,
The Pandits are deluded, attached to duality, and they deal only in Maya.
ਅੰਤਰਿ ਤ੍ਰਿਸਨਾ ਭੁਖ ਹੈ ਮੂਰਖ ਭੁਖਿਆ ਮੁਏ ਗਵਾਰ ॥
ਉਹਨਾਂ ਦੇ ਅੰਦਰ ਤ੍ਰਿਸ਼ਨਾ ਹੈ ਭੁੱਖ ਹੈ, ਗਵਾਰ ਮੂਰਖ ਭੁੱਲੇ ਹੀ ਮਰ ਗਏ ਹਨ (ਭਾਵੇਂ ਧਰਮ ਪੁਸਤਕਾਂ ਪੜ੍ਹਦੇ ਹਨ) (ਭਾਵ, ਮਾਇਆ ਦੇ ਲਾਲਚ ਵਿਚ ਰਹਿ ਕੇ ਆਤਮਕ ਮੌਤ ਸਹੇੜ ਗਏ)
They are filled with thirst and hunger; the ignorant fools starve to death.
ਸਤਿਗੁਰਿ ਸੇਵਿਐ ਸੁਖੁ ਪਾਇਆ ਸਚੈ ਸਬਦਿ ਵੀਚਾਰਿ ॥
ਸਤਿਗੁਰੂ ਦੇ ਦੱਸੇ ਰਾਹ ਤੇ ਤੁਰਿਆਂ ਤੇ ਸੱਚੇ ਸ਼ਬਦ ਵਿਚ ਵਿਚਾਰ ਕੀਤਿਆਂ ਸੁਖ ਮਿਲਦਾ ਹੈ
Serving the True Guru, peace is obtained, contemplating the True Word of the Shabad.
ਅੰਦਰਹੁ ਤ੍ਰਿਸਨਾ ਭੁਖ ਗਈ ਸਚੈ ਨਾਇ ਪਿਆਰਿ ॥
ਸੱਚੇ ਨਾਮ ਵਿਚ ਪਿਆਰ ਕਰਨ ਨਾਲ ਅੰਦਰੋਂ ਤ੍ਰਿਸ਼ਨਾ ਤੇ ਭੁੱਖ ਦੂਰ ਹੋ ਜਾਂਦੀ ਹੈ ।
Hunger and thirst have departed from within me; I am in love with the True Name.
ਨਾਨਕ ਨਾਮਿ ਰਤੇ ਸਹਜੇ ਰਜੇ ਜਿਨਾ ਹਰਿ ਰਖਿਆ ਉਰਿ ਧਾਰਿ ॥੧॥
ਹੇ ਨਾਨਕ! ਜੋ ਮਨੁੱਖ ਨਾਮ ਵਿਚ ਰੰਗੇ ਹੋਏ ਹਨ ਤੇ ਜਿਨ੍ਹਾਂ ਨੇ ਹਰੀ ਨੂੰ ਹਿਰਦੇ ਵਿਚ ਪਰੋਇਆ ਹੋਇਆ ਹੈ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸੰਤੋਖੀ ਹੋ ਗਏ ਹਨ
O Nanak, those who are imbued with the Naam, who keep the Lord clasped tightly to their hearts, are automatically satisfied. ||1||