ਮਃ ੩ ॥
Third Mehl:
ਮਨਮੁਖ ਹਰਿ ਨਾਮੁ ਨ ਸੇਵਿਆ ਦੁਖੁ ਲਗਾ ਬਹੁਤਾ ਆਇ ॥
ਮਨਮੁਖ ਨੇ ਹਰੀ ਦਾ ਨਾਮ ਨਹੀਂ ਸਿਮਰਿਆ, ਇਸ ਕਰਕੇ ਬਹੁਤਾ ਦੁਖੀ ਹੁੰਦਾ ਹੈ
The self-willed manmukh does not serve the Lord's Name, and so he suffers in horrible pain.
ਅੰਤਰਿ ਅਗਿਆਨੁ ਅੰਧੇਰੁ ਹੈ ਸੁਧਿ ਨ ਕਾਈ ਪਾਇ ॥
ਉਸ ਦੇ ਹਿਰਦੇ ਵਿਚ ਅਗਿਆਨ (-ਰੂਪ) ਹਨੇਰਾ ਹੁੰਦਾ ਹੈ (ਇਸ ਲਈ) ਉਸ ਨੂੰ ਕੋਈ ਸੋਝੀ ਨਹੀਂ ਪੈਂਦੀ;
He is filled with the darkness of ignorance, and he does not understand anything.
ਮਨਹਠਿ ਸਹਜਿ ਨ ਬੀਜਿਓ ਭੁਖਾ ਕਿ ਅਗੈ ਖਾਇ ॥
ਮਨ ਦੇ ਹਠ ਕਰਕੇ ਉਹ ਅਡੋਲ ਅਵਸਥਾ ਵਿਚ ਕੁਝ ਨਹੀਂ ਬੀਜਦਾ (ਨਾਮ ਨਹੀਂ ਜਪਦਾ), (ਇਸ ਆਤਮਕ ਖ਼ੁਰਾਕ ਤੋਂ ਸੱਖਣਾ) ਭੁੱਖਾ ਅੱਗੇ ਕੀਹ ਖਾਏਗਾ?
Because of his stubborn mind, he does not plant the seeds of intuitive peace; what will he eat in the world hereafter, to satisfy his hunger?
ਨਾਮੁ ਨਿਧਾਨੁ ਵਿਸਾਰਿਆ ਦੂਜੈ ਲਗਾ ਜਾਇ ॥
(ਮਨਮੁਖ) ਨਾਮ-ਖ਼ਜ਼ਾਨਾ ਵਿਸਾਰ ਕੇ ਮਾਇਆ ਵਿਚ ਜਾ ਲੱਗਾ ਹੈ ।
He has forgotten the treasure of the Naam; he is caught in the love of duality.
ਨਾਨਕ ਗੁਰਮੁਖਿ ਮਿਲਹਿ ਵਡਿਆਈਆ ਜੇ ਆਪੇ ਮੇਲਿ ਮਿਲਾਇ ॥੨॥
ਹੇ ਨਾਨਕ! ਸਤਿਗੁਰੂ ਦੇ ਸਨਮੁਖ ਹੋਏ ਮਨੁੱਖਾਂ ਨੂੰ ਵਡਿਆਈ ਮਿਲਦੀ ਹੈ, ਜੇ ਹਰੀ ਆਪ ਹੀ ਸੰਗਤਿ ਵਿਚ ਮਿਲਾ ਲਏ ।
O Nanak, the Gurmukhs are honored with glory, when the Lord Himself unites them in His Union. ||2||