ਪਉੜੀ ॥
Pauree:
ਸੋ ਐਸਾ ਹਰਿ ਨਾਮੁ ਧਿਆਈਐ ਮਨ ਮੇਰੇ ਜੋ ਸਭਨਾ ਉਪਰਿ ਹੁਕਮੁ ਚਲਾਏ ॥
ਹੇ ਮੇਰੇ ਮਨ ! ਜੋ ਪ੍ਰਭੂ ਸਭ ਜੀਵਾਂ ਉਤੇ ਆਪਣਾ ਹੁਕਮ ਚਲਾੳਂੁਦਾ ਹੈ (ਭਾਵ, ਜਿਸ ਦੇ ਹੁਕਮ ਅੱਗੇ ਸਭ ਜੀਵ ਜੰਤ ਨਿਊਂਦੇ ਹਨ) ਉਸ ਪ੍ਰਭੂ ਦਾ ਨਾਮ ਸਿਮਰਨਾ ਚਾਹੀਦਾ ਹੈ
Meditate on that Name of the Lord, O my mind, whose Command rules over all.
ਸੋ ਐਸਾ ਹਰਿ ਨਾਮੁ ਜਪੀਐ ਮਨ ਮੇਰੇ ਜੋ ਅੰਤੀ ਅਉਸਰਿ ਲਏ ਛਡਾਏ ॥
ਹੇ ਮੇਰੇ ਮਨ ! ਜੋ ਅੰਤ ਸਮੇਂ (ਮੌਤ ਦੇ ਡਰ ਤੋਂ) ਛੁਡਾ ਲੈਂਦਾ ਹੈ, ਉਸ ਹਰੀ ਦਾ ਨਾਮ ਜਪਣਾ ਚਾਹੀਦਾ ਹੈ
Chant that Name of the Lord, O my mind, which will save you at the very last moment.
ਸੋ ਐਸਾ ਹਰਿ ਨਾਮੁ ਜਪੀਐ ਮਨ ਮੇਰੇ ਜੁ ਮਨ ਕੀ ਤ੍ਰਿਸਨਾ ਸਭ ਭੁਖ ਗਵਾਏ ॥
ਜੋ ਹਰੀ ਨਾਮ ਮਨ ਦੀਆਂ ਸਭ ਭੁੱਖਾਂ ਤੇ ਤ੍ਰਿਸ਼ਨਾ ਮਿਟਾ ਦੇਂਦਾ ਹੈ, ਹੇ ਮੇਰੇ ਮਨ ! ਉਸ ਦਾ ਜਾਪ ਕਰਨਾ ਚਾਹੀਦਾ ਹੈ
Chant that Name of the Lord, O my mind, which shall drive out all hunger and desire from your mind.
ਸੋ ਗੁਰਮੁਖਿ ਨਾਮੁ ਜਪਿਆ ਵਡਭਾਗੀ ਤਿਨ ਨਿੰਦਕ ਦੁਸਟ ਸਭਿ ਪੈਰੀ ਪਾਏ ॥
ਸਭ ਨਿੰਦਕ ਤੇ ਦੁਰਜਨ ਉਹਨਾਂ ਵਡਭਾਗੀਆਂ ਦੀ ਚਰਨੀਂ ਆ ਲੱਗਦੇ ਹਨ, ਜਿਨ੍ਹਾਂ ਨੇ ਸਤਿਗੁਰੂ ਦੀ ਸਰਨ ਪੈ ਕੇ ਇਹ ਨਾਮੁ ਜਪਿਆ ਹੈ
Very fortunate and blessed is that Gurmukh who chants the Naam; it shall bring all slanderers and wicked enemies to fall at his feet.
ਨਾਨਕ ਨਾਮੁ ਅਰਾਧਿ ਸਭਨਾ ਤੇ ਵਡਾ ਸਭਿ ਨਾਵੈ ਅਗੈ ਆਣਿ ਨਿਵਾਏ ॥੧੫॥
ਹੇ ਨਾਨਕ ! ਪ੍ਰਭੂ ਦੇ ਨਾਮ ਦਾ ਸਿਮਰਨ ਕਰ—ਇਹ (ਸਾਧਨ) ਸਭ (ਸਾਧਨਾਂ) ਤੋਂ ਵੱਡਾ ਹੈ; ਨਾਮ ਦੇ ਅੱਗੇ ਸਭ ਲਿਆ ਕੇ (ਪ੍ਰਭੂ ਨੇ) ਨਿਵਾ ਦਿੱਤੇ ਹਨ ।੧੫।
O Nanak, worship and adore the Naam, the Greatest Name of all, before which all come and bow. ||15||