ਪਉੜੀ ॥
Pauree:
ਤਿਨ ਕਾ ਖਾਧਾ ਪੈਧਾ ਮਾਇਆ ਸਭੁ ਪਵਿਤੁ ਹੈ ਜੋ ਨਾਮਿ ਹਰਿ ਰਾਤੇ ॥
ਮਨੁੱਖ ਹਰੀ ਦੇ ਨਾਮ ਵਿਚ ਰੰਗੇ ਹੋਏ ਹਨ, ਉਹਨਾਂ ਦਾ ਮਾਇਆ ਨੂੰ ਵਰਤਣਾ, ਖਾਣਾ ਪਹਿਨਣਾ ਸਭ ਕੁਝ ਪਵਿੱਤ੍ਰ ਹੈ;
The food and clothes, and all the worldly possessions of those who are attuned to the Lord's Name are sacred.
ਤਿਨ ਕੇ ਘਰ ਮੰਦਰ ਮਹਲ ਸਰਾਈ ਸਭਿ ਪਵਿਤੁ ਹਹਿ ਜਿਨੀ ਗੁਰਮੁਖਿ ਸੇਵਕ ਸਿਖ ਅਭਿਆਗਤ ਜਾਇ ਵਰਸਾਤੇ ॥
ਉਹਨਾਂ ਦੇ ਘਰ, ਮੰਦਰ, ਮਹਿਲ ਤੇ ਸਰਾਵਾਂ ਸਭ ਪਵਿੱਤ੍ਰ ਹਨ, ਜਿਨ੍ਹਾਂ ਵਿਚੋਂ ਗੁਰਮੁਖਿ ਸੇਵਕ ਸਿੱਖ ਤੇ ਅਭਿਆਗਤ ਜਾ ਕੇ ਸੁਖ ਲੈਂਦੇ ਹਨ ।
All the homes, temples, palaces and way-stations are sacred, where the Gurmukhs, the selfless servants, the Sikhs and the renouncers of the world, go and take their rest.
ਤਿਨ ਕੇ ਤੁਰੇ ਜੀਨ ਖੁਰਗੀਰ ਸਭਿ ਪਵਿਤੁ ਹਹਿ ਜਿਨੀ ਗੁਰਮੁਖਿ ਸਿਖ ਸਾਧ ਸੰਤ ਚੜਿ ਜਾਤੇ ॥
ਦੇ ਘੋੜੇ, ਜ਼ੀਨਾਂ, ਤਾਹਰੂ ਸਭ ਪਵਿੱਤ੍ਰ ਹਨ, ਜਿਨ੍ਹਾਂ ਉਤੇ ਗੁਰਮੁਖਿ ਸਿੱਖ ਸਾਧ ਸੰਤ ਚੜ੍ਹਦੇ ਹਨ;
All the horses, saddles and horse blankets are sacred, upon which the Gurmukhs, the Sikhs, the Holy and the Saints, mount and ride.
ਤਿਨ ਕੇ ਕਰਮ ਧਰਮ ਕਾਰਜ ਸਭਿ ਪਵਿਤੁ ਹਹਿ ਜੋ ਬੋਲਹਿ ਹਰਿ ਹਰਿ ਰਾਮ ਨਾਮੁ ਹਰਿ ਸਾਤੇ ॥
ਉਹਨਾਂ ਦੇ ਕੰਮ-ਕਾਜ ਸਭ ਪਵਿੱ੍ਰਤ ਹਨ, ਜੋ ਹਰ ਵੇਲੇ ਹਰੀ ਦਾ ਨਾਮ ਉਚਾਰਦੇ ਹਨ ।
All the rituals and Dharmic practices and deeds are sacred, for those who utter the Name of the Lord, Har, Har, the True Name of the Lord.
ਜਿਨ ਕੈ ਪੋਤੈ ਪੁੰਨੁ ਹੈ ਸੇ ਗੁਰਮੁਖਿ ਸਿਖ ਗੁਰੂ ਪਹਿ ਜਾਤੇ ॥੧੬॥
ਪਹਿਲੇ ਕੀਤੇ ਕੰਮਾਂ ਦੇ ਅਨੁਸਾਰ) ਜਿਨ੍ਹਾਂ ਦੇ ਪੱਲੇ (ਭਲੇ ਸੰਸਕਾਰ-ਰੂਪ) ਪੰੁਨ ਹੈ, ਉਹ ਗੁਰਮੁਖ ਸਿੱਖ ਸਤਿਗੁਰੂ ਦੀ ਸ਼ਰਨ ਆਉਂਦੇ ਹਨ
Those Gurmukhs, those Sikhs, who have purity as their treasure, go to their Guru. ||16||