ਮਃ ੩ ॥
Third Mehl:
ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥
ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ;
They inflict their hatred upon the Saints, and they love the wicked sinners.
ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥
ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ
They find no peace in either this world or the next; they are born only to die, again and again.
ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥
ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ;
Their hunger is never satisfied, and they are ruined by duality.
ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥
ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੰੁਦੇ ਹਨ ।
The faces of these slanderers are blackened in the Court of the True Lord.
ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥
ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ) ।
O Nanak, without the Naam, they find no shelter on either this shore, or the one beyond. ||2||