ਪਉੜੀ ॥
Pauree:
ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥
ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹ ਅੰਦਰੋਂ ਹਰੀ-ਨਾਮ ਵਿਚ ਰੰਗੇ ਜਾਂਦੇ ਹਨ;
Those who meditate on the Lord's Name, are imbued with the Name of the Lord, Har, Har, in their minds.
ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥
ਜਿਨ੍ਹਾਂ ਨੇ ਇਕਾਗ੍ਰ ਚਿੱਤ ਹੋ ਕੇ ਇਕ ਹਰੀ ਨੂੰ ਅਰਾਧਿਆ ਹੈ, ਉਹ ਉਸ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਜਾਣਦੇ ।
For those who worship the One Lord in their conscious minds, there is no other than the One Lord.
ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥
ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਜਿਨ੍ਹਾਂ ਦੇ ਮੱਥੇ ਤੇ (ਸੰਸਕਾਰ-ਰੂਪ) ਲੇਖ ਉੱਕਰਿਆ ਹੋਇਆ ਹੈ, ਉਹ ਮਨੁੱਖ ਹਰੀ ਨੂੰ ਜਪਦੇ ਹਨ
They alone serve the Lord, upon whose foreheads such pre-ordained destiny is written.
ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥
ਉਹ ਸਦਾ ਹਰੀ ਦੇ ਗੁਣ ਗਾਉਂਦੇ ਹਨ, ਗੁਣ ਗਾ ਕੇ ਗੁਣਾਂ ਦੇ ਮਾਲਕ ਹਰੀ ਦੀ (ਹੋਰਨਾਂ ਨੂੰ) ਸਿੱਖਿਆ ਦੇਂਦੇ ਹਨ ।
They continually sing the Glorious Praises of the Lord, and singing the Glories of the Glorious Lord, they are uplifted.
ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥
ਗੁਰਮੁਖਾਂ ਵਿਚ ਇਹ ਵੱਡਾ ਗੁਣ ਹੈ ਕਿ ਪੂਰੇ ਸਤਿਗੁਰੂ ਦੀ ਰਾਹੀਂ ਹਰੀ ਦੇ ਨਾਮ ਵਿਚ ਲੀਨ ਹੰੁਦੇ ਹਨ ।੧੭।
Great is the greatness of the Gurmukhs, who, through the Perfect Guru, remain absorbed in the Lord's Name. ||17||