ਸਲੋਕੁ ਮਃ ੩ ॥
Shalok, Third Mehl:
ਸਤਿਗੁਰ ਕੀ ਸੇਵਾ ਗਾਖੜੀ ਸਿਰੁ ਦੀਜੈ ਆਪੁ ਗਵਾਇ ॥
ਸਤਿਗੁਰੂ ਦੇ ਹੁਕਮ ਵਿਚ ਤੁਰਨਾ ਬੜੀ ਔਖੀ ਕਾਰ ਹੈ, ਸਿਰ ਦੇਣਾ ਪੈਂਦਾ ਹੈ, ਤੇ ਆਪਾ ਗਵਾ ਕੇ (ਸੇਵਾ ਹੰੁਦੀ ਹੈ
It is very difficult to serve the True Guru; offer your head, and eradicate self-conceit.
ਸਬਦਿ ਮਰਹਿ ਫਿਰਿ ਨਾ ਮਰਹਿ ਤਾ ਸੇਵਾ ਪਵੈ ਸਭ ਥਾਇ ॥
ਜੋ ਮਨੁੱਖ ਸਤਿਗੁਰੂ ਦੀ ਸਿੱਖਿਆ ਦੁਆਰਾ (ਸੰਸਾਰ ਵਲੋਂ) ਮਰਦੇ ਹਨ, ਉਹ ਫਿਰ ਜਨਮ ਮਰਨ ਵਿਚ ਨਹੀਂ ਰਹਿੰਦੇ, ਉਹਨਾਂ ਦੀ ਸਾਰੀ ਸੇਵਾ ਕਬੂਲ ਪੈ ਜਾਂਦੀ ਹੈ ।
One who dies in the Word of the Shabad shall never have to die again; his service is totally approved.
ਪਾਰਸ ਪਰਸਿਐ ਪਾਰਸੁ ਹੋਵੈ ਸਚਿ ਰਹੈ ਲਿਵ ਲਾਇ ॥
ਜੋ ਮਨੁੱਖ ਸੱਚੇ ਨਾਮ ਵਿਚ ਬ੍ਰਿਤੀ ਜੋੜੀ ਰੱਖਦਾ ਹੈ ਉਹ (ਮਾਨੋ) ਪਾਰਸ ਨੂੰ ਛੋਹ ਕੇ ਪਾਰਸ ਹੀ ਹੋ ਜਾਂਦਾ ਹੈ;
Touching the philosopher's stone, one becomes the philosopher's stone, which transforms lead into gold; remain lovingly attached to the True Lord.
ਜਿਸੁ ਪੂਰਬਿ ਹੋਵੈ ਲਿਖਿਆ ਤਿਸੁ ਸਤਿਗੁਰੁ ਮਿਲੈ ਪ੍ਰਭੁ ਆਇ ॥
ਜਿਸ ਦੇ ਹਿਰਦੇ ਵਿਚ ਮੁੱਢ ਤੋਂ (ਸੰਸਕਾਰ-ਰੂਪ) ਲੇਖ ਉੱਕਰਿਆ ਹੋਵੇ, ਉਸ ਨੂੰ ਸਤਿਗੁਰੂ ਤੇ ਪ੍ਰਭੂ ਮਿਲਦਾ ਹੈ ।
One who has such pre-ordained destiny, comes to meet the True Guru and God.
ਨਾਨਕ ਗਣਤੈ ਸੇਵਕੁ ਨਾ ਮਿਲੈ ਜਿਸੁ ਬਖਸੇ ਸੋ ਪਵੈ ਥਾਇ ॥੧॥
ਹੇ ਨਾਨਕ! ਲੇਖੈ ਕੀਤਿਆਂ ਸੇਵਕ (ਹਰੀ ਨੂੰ) ਨਹੀਂ ਮਿਲ ਸਕਦਾ, ਜਿਸ ਨੂੰ ਹਰੀ ਬਖ਼ਸ਼ਦਾ ਹੈ, ਉਹੀ ਕਬੂਲ ਪੈਂਦਾ ਹੈ ।
O Nanak, the Lord's servant does not meet Him because of his own account; he alone is acceptable, whom the Lord forgives. ||1||