ਮਃ ੩ ॥
Third Mehl:
ਮਹਲੁ ਕੁਮਹਲੁ ਨ ਜਾਣਨੀ ਮੂਰਖ ਅਪਣੈ ਸੁਆਇ ॥
ਮੂਰਖ ਆਪਣੀ ਗ਼ਰਜ਼ ਦੇ ਕਾਰਨ ਥਾਂ ਕੁਥਾਂ ਨਹੀਂ ਜਾਣਦੇ, (ਕਿ ਕਿੱਥੇ ਗ਼ਰਜ਼ ਪੂਰੀ ਹੋ ਸਕਦੀ ਹੈ
The fools do not know the difference between good and bad; they are deceived by their self-interests.
ਸਬਦੁ ਚੀਨਹਿ ਤਾ ਮਹਲੁ ਲਹਹਿ ਜੋਤੀ ਜੋਤਿ ਸਮਾਇ ॥
ਜੇ ਸਤਿਗੁਰੂ ਦੇ ਸ਼ਬਦ ਨੂੰ ਖੋਜਣ ਤਾਂ ਹਰੀ ਦੀ ਜੋਤਿ ਵਿਚ ਬ੍ਰਿਤੀ ਜੋੜ ਕੇ (ਹਰੀ ਦੀ ਹਜ਼ੂਰੀ-ਰੂਪ ਅਸਲ) ਟਿਕਾਣਾ ਲੱਭ ਲੈਣ ।
But if they contemplate the Word of the Shabad, they obtain the Mansion of the Lord's Presence, and their light merges in the Light.
ਸਦਾ ਸਚੇ ਕਾ ਭਉ ਮਨਿ ਵਸੈ ਤਾ ਸਭਾ ਸੋਝੀ ਪਾਇ ॥
ਜੇ ਸੱਚੇ ਹਰੀ ਦਾ ਡਰ (ਭਾਵ, ਅਦਬ) ਸਦਾ ਮਨ ਵਿਚ ਟਿਕਿਆ ਰਹੇ, ਤਾਂ ਇਹ ਸਾਰੀ ਸਮਝ ਪੈ ਜਾਂਦੀ
The Fear of God is always on their minds, and so they come to understand everything.
ਸਤਿਗੁਰੁ ਅਪਣੈ ਘਰਿ ਵਰਤਦਾ ਆਪੇ ਲਏ ਮਿਲਾਇ ॥
ਕਿ ਸਤਿਗੁਰੂ, ਜੋ ਸਦਾ ਆਪਣੇ ਸਰੂਪ ਵਿਚ ਟਿਕਿਆ ਰਹਿੰਦਾ ਹੈ, ਆਪ ਹੀ ਸੇਵਕ ਨੂੰ ਮਿਲਾ ਲੈਂਦਾ ਹੈ ।
The True Guru is pervading the homes within; He Himself blends them with the Lord.
ਨਾਨਕ ਸਤਿਗੁਰਿ ਮਿਲਿਐ ਸਭ ਪੂਰੀ ਪਈ ਜਿਸ ਨੋ ਕਿਰਪਾ ਕਰੇ ਰਜਾਇ ॥੨॥
ਹੇ ਨਾਨਕ! ਜਿਸ ਮਨੁੱਖ ਤੇ ਆਪਣੀ ਰਜ਼ਾ ਵਿਚ ਪ੍ਰਭੂ ਮੇਹਰ ਕਰੇ, ਉਸ ਨੂੰ ਸਤਿਗੁਰੂ ਮਿਲਿਆਂ ਪੂਰਨ ਸਫਲਤਾ ਹੰੁਦੀ ਹੈ ।
O Nanak, they meet the True Guru, and all their desires are fulfilled, if the Lord grants His Grace and so wills. ||2||