ਪਉੜੀ ॥
Pauree:
ਧੰਨੁ ਧਨੁ ਭਾਗ ਤਿਨਾ ਭਗਤ ਜਨਾ ਜੋ ਹਰਿ ਨਾਮਾ ਹਰਿ ਮੁਖਿ ਕਹਤਿਆ ॥
ਉਹਨਾਂ ਭਗਤਾਂ ਦੇ ਵੱਡੇ ਭਾਗ ਹਨ, ਜੋ ਮੂੰਹੋਂ ਹਰੀ ਦਾ ਨਾਮ ਉਚਾਰਦੇ ਹਨ;
Blessed, blessed is the good fortune of those devotees, who, with their mouths, utter the Name of the Lord.
ਧਨੁ ਧਨੁ ਭਾਗ ਤਿਨਾ ਸੰਤ ਜਨਾ ਜੋ ਹਰਿ ਜਸੁ ਸ੍ਰਵਣੀ ਸੁਣਤਿਆ ॥
ਉਹਨਾਂ ਸੰਤਾਂ ਦੇ ਵੱਡੇ ਭਾਗ ਹਨ, ਜੋ ਹਰੀ ਦਾ ਜਸ ਕੰਨੀਂ ਸੁਣਦੇ ਹਨ ।
Blessed, blessed is the good fortune of those Saints, who, with their ears, listen to the Lord's Praises.
ਧਨੁ ਧਨੁ ਭਾਗ ਤਿਨਾ ਸਾਧ ਜਨਾ ਹਰਿ ਕੀਰਤਨੁ ਗਾਇ ਗੁਣੀ ਜਨ ਬਣਤਿਆ ॥
ਉਹਨਾਂ ਸਾਧ ਜਨਾਂ ਦੇ ਧੰਨ ਭਾਗ ਹਨ, ਜੋ ਹਰੀ ਦਾ ਕੀਰਤਨ ਕਰ ਕੇ ਆਪ ਗੁਣਾਂ ਵਾਲੇ ਬਣਦੇ ਹਨ;
Blessed, blessed is the good fortune of those holy people, who sing the Kirtan of the Lord's Praises, and so become virtuous.
ਧਨੁ ਧਨੁ ਭਾਗ ਤਿਨਾ ਗੁਰਮੁਖਾ ਜੋ ਗੁਰਸਿਖ ਲੈ ਮਨੁ ਜਿਣਤਿਆ ॥
ਉਹਨਾਂ ਗੁਰਮੁਖਾਂ ਦੇ ਵੱਡੇ ਭਾਗ ਹਨ ਜੋ ਸਤਿਗੁਰੂ ਦੀ ਸਿੱਖਿਆ ਲੈ ਕੇ ਆਪਣੇ ਮਨ ਨੂੰ ਜਿੱਤਦੇ ਹਨ ।
Blessed, blessed is the good fortune of those Gurmukhs, who live as Gursikhs, and conquer their minds.
ਸਭ ਦੂ ਵਡੇ ਭਾਗ ਗੁਰਸਿਖਾ ਕੇ ਜੋ ਗੁਰ ਚਰਣੀ ਸਿਖ ਪੜਤਿਆ ॥੧੮॥
ਸਭ ਤੋਂ ਵੱਡੇ ਭਾਗ ਉਹਨਾਂ ਗੁਰਸਿੱਖਾਂ ਦੇ ਹਨ, ਜੋ ਸਤਿਗੁਰੂ ਦੀ ਚਰਨੀਂ ਪੈਂਦੇ ਹਨ (ਭਾਵ, ਜੋ ਆਪਾ ਮਿਟਾ ਕੇ ਗੁਰੂ ਦੀ ਓਟ ਲੈਂਦੇ ਹਨ) ।
But the greatest good fortune of all, is that of the Guru's Sikhs, who fall at the Guru's feet. ||18||