ਸਲੋਕ ਮਃ ੩ ॥
Shalok, Third Mehl:
ਵੇਸ ਕਰੇ ਕੁਰੂਪਿ ਕੁਲਖਣੀ ਮਨਿ ਖੋਟੈ ਕੂੜਿਆਰਿ ॥
ਝੂਠੀ, ਮਾਨੋ ਖੋਟੀ, ਭੈੜੇ ਲੱਛਣਾਂ ਵਾਲੀ ਤੇ ਕਰੂਪ ਇਸਤ੍ਰੀ ਆਪਣੇ ਸਰੀਰ ਨੂੰ ਸਿੰਗਾਰਦੀ ਹੈ
She may wear good clothes, but the bride is ugly and rude; her mind is false and impure.
ਪਿਰ ਕੈ ਭਾਣੈ ਨਾ ਚਲੈ ਹੁਕਮੁ ਕਰੇ ਗਾਵਾਰਿ ॥
(ਪਰ) ਪਤੀ ਦੇ ਹੁਕਮ ਵਿਚ ਨਹੀਂ ਤੁਰਦੀ, (ਸਗੋਂ) ਮੂਰਖ ਇਸਤ੍ਰੀ (ਪਤੀ ਤੇ) ਹੁਕਮ ਚਲਾਉਂਦੀ ਹੈ (ਸਿੱਟਾ ਇਹ ਹੁੰਦਾ ਹੈ ਕਿ ਸਦਾ ਦੁਖੀ ਰਹਿੰਦੀ ਹੈ)
She does not walk in harmony with the Will of her Husband Lord. Instead, she foolishly gives Him orders.
ਗੁਰ ਕੈ ਭਾਣੈ ਜੋ ਚਲੈ ਸਭਿ ਦੁਖ ਨਿਵਾਰਣਹਾਰਿ ॥
ਜੋ (ਜੀਵ-ਇਸਤ੍ਰੀ) ਸਤਿਗੁਰੂ ਦੀ ਰਜ਼ਾ ਵਿਚ ਚੱਲਦੀ ਹੈ ਉਹ ਅਪਾਣੇ ਸਾਰੇ ਦੁੱਖ-ਕਲੇਸ਼ ਨਿਵਾਰ ਲੈਂਦੀ ਹ
But she who walks in harmony with the Guru's Will, shall be spared all pain and suffering.
ਲਿਖਿਆ ਮੇਟਿ ਨ ਸਕੀਐ ਜੋ ਧੁਰਿ ਲਿਖਿਆ ਕਰਤਾਰਿ ॥
(ਪਰ, ਕੁਲੱਖਣੀ ਦੇ ਕੀਹ ਵੱਸ ?) (ਜੀਵਾਂ ਦੇ ਕੀਤੇ ਕਰਮਾਂ ਅਨੁਸਾਰ) ਕਰਤਾਰ ਨੇ ਧੁਰੋਂ ਜੋ (ਸੰਸਕਾਰਾਂ ਦਾ ਲੇਖ ਜੀਵਾਂ ਦੇ ਮੱਥੇ ਤੇ) ਲਿਖ ਦਿੱਤਾ ਹੈ, ਉਹ ਲਿਖਿਆ ਹੋਇਆ ਲੇਖ ਮਿਟਾਇਆ ਨਹੀਂ ਜਾ ਸਕਦਾ
That destiny which was pre-ordained by the Creator cannot be erased.
ਮਨੁ ਤਨੁ ਸਉਪੇ ਕੰਤ ਕਉ ਸਬਦੇ ਧਰੇ ਪਿਆਰੁ ॥
(ਸੁਲੱਖਣੀ) ਤਨ ਮਨ (ਹਰੀ-) ਪਤੀ ਨੂੰ ਸਉਂਪ ਦੇਂਦੀ ਹੈ, ਤੇ ਸਤਿਗੁਰੂ ਦੇ ਸ਼ਬਦ ਵਿਚ ਬਿਰਤੀ ਜੋੜਦੀ ਹ
She must dedicate her mind and body to her Husband Lord, and enshrine love for the Word of the Shabad.
ਬਿਨੁ ਨਾਵੈ ਕਿਨੈ ਨ ਪਾਇਆ ਦੇਖਹੁ ਰਿਦੈ ਬੀਚਾਰਿ ॥
ਹਿਰਦੇ ਵਿਚ ਵਿਚਾਰ ਕਰ ਕੇ ਵੇਖ (ਭੀ) ਲਵੋ, ਕਿ ਨਾਮ (ਜਪਣ) ਤੋਂ ਬਿਨਾ ਕਿਸੇ ਨੂੰ ਪ੍ਰਭੂ ਨਹੀਂ ਮਿਲਿਆ
Without His Name, no one has found Him; see this and reflect upon it in your heart.
ਨਾਨਕ ਸਾ ਸੁਆਲਿਓ ਸੁਲਖਣੀ ਜਿ ਰਾਵੀ ਸਿਰਜਨਹਾਰਿ ॥੧॥
ਹੇ ਨਾਨਕ ! ਚੰਗੇ ਲੱਛਣਾਂ ਵਾਲੀ ਤੇ ਸੁੰਦਰ (ਜੀਵ-) ਇਸਤ੍ਰੀ ਉਹੀ ਹੈ, ਜਿਸ ਉਤੇ ਸਿਰਜਨਹਾਰ (ਪਤੀ) ਨੇ ਮਿਹਰ ਕੀਤੀ ਹੈ ।੧।
O Nanak, she is beautiful and graceful; the Creator Lord ravishes and enjoys her. ||1||