ਸਲੋਕੁ ਮਃ ੩ ॥
Shalok, Third Mehl:
ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥
ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈ;
One who knows God, and who lovingly focuses his attention on the One Word of the Shabad, keeps his spirituality intact.
ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥
ਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ ।
The nine treasures and the eighteen spiritual powers of the Siddhas follow him, who keeps the Lord enshrined in his heart.
ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥
ਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ
Without the True Guru, the Name is not found; understand this, and reflect upon it.
ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥੧॥
ਹੇ ਨਾਨਕ! ਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ ਮਿਲੇ ਉਹ ਚਹੁੰਆਂ ਜੁਗਾਂ ਵਿਚ (ਭਾਵ, ਸਦਾ) ਸੁਖ ਪਾਂਦਾ ਹੈ ।੧।
O Nanak, through perfect good destiny, one meets the True Guru, and finds peace, throughout the four ages. ||1||