ਪਉੜੀ ॥
Pauree:
ਹਉ ਬਲਿਹਾਰੀ ਤਿੰਨ ਕੰਉ ਜੋ ਗੁਰਮੁਖਿ ਸਿਖਾ ॥
ਜੋ ਸਿੱਖ ਸਤਿਗੁਰੂ ਦੇ ਸਨਮੁਖ ਹਨ, ਮੈਂ ਉਹਨਾਂ ਤੋਂ ਸਦਕੇ ਹਾਂ
I am a sacrifice to those Sikhs who are Gurmukhs.
ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ ॥
ਜੋ ਹਰੀ-ਨਾਮ ਸਿਮਰਦੇ ਹਨ (ਜੀ ਚਾਹੰੁਦਾ ਹੈ) ਮੈਂ ਉਹਨਾਂ ਦਾ ਦਰਸ਼ਨ ਕਰਾਂ
I behold the Blessed Vision, the Darshan of those who meditate on the Lord's Name.
ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ ॥
ਉਹਨਾਂ ਪਾਸੋਂ) ਕੀਰਤਨ ਸੁਣ ਕੇ ਹਰੀ ਦੇ ਗੁਣ ਗਾਵਾਂ ਤੇ ਹਰੀ-ਜਸ ਮਨ ਵਿਚ ਉੱਕਰ ਲਵਾਂ
Listening to the Kirtan of the Lord's Praises, I contemplate His virtues; I write His Praises on the fabric of my mind.
ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ ॥
ਪ੍ਰੇਮ ਨਾਲ ਹਰੀ-ਨਾਮ ਦੀ ਸਿਫ਼ਤਿ ਕਰਾਂ ਤੇ (ਆਪਣੇ) ਸਾਰੇ ਪਾਪ ਕੱਟ ਦਿਆਂ ।
I praise the Lord's Name with love, and eradicate all my sins.
ਧਨੁ ਧੰਨੁ ਸੁਹਾਵਾ ਸੋ ਸਰੀਰੁ ਥਾਨੁ ਹੈ ਜਿਥੈ ਮੇਰਾ ਗੁਰੁ ਧਰੇ ਵਿਖਾ ॥੧੯॥
ਉਹ ਸਰੀਰ-ਥਾਂ ਧੰਨ ਹੈ, ਸੁੰਦਰ ਹੈ ਜਿਥੇ ਪਿਆਰਾ ਸਤਿਗੁਰੂ ਪੈਰ ਰੱਖਦਾ ਹੈ (ਭਾਵ, ਆ ਵੱਸਦਾ ਹੈ) ।
Blessed, blessed and beauteous is that body and place, where my Guru places His feet. ||19||