ਸਲੋਕੁ ਮਃ ੩ ॥
Shalok, Third Mehl:
ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥
ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ
Reading and studying are just worldly pursuits, if there is thirst and corruption within.
ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥
ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ ।
Reading in egotism, all have grown weary; through the love of duality, they are ruined.
ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥
ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ), ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ,
He alone is educated, and he alone is a wise Pandit, who contemplates the Word of the Guru's Shabad.
ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥
ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ), ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ,
He searches within himself, and finds the true essence; he finds the Door of Salvation.
ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥
ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ ।
He finds the Lord, the treasure of excellence, and peacefully contemplates Him.
ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥
ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ ‘ਨਾਮ’ ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ ।੧।
Blessed is the trader, O Nanak, who, as Gurmukh, takes the Name as his only Support. ||1||