ਪਉੜੀ ॥
Pauree:
ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥
ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ
O Saints of the Lord, O my Siblings of Destiny, please meet with me, and implant the Name of the One Lord within me.
ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥
ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ,
O humble servants of the Lord, adorn me with the decorations of the Lord, Har, Har; let me wear the robes of the Lord's forgiveness.
ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥
ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ
Such decorations are pleasing to my God; such love is dear to the Lord.
ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥
ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ
I chant the Name of the Lord, Har, Har, day and night; in an instant, all sins are eradicated.
ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥
ਜਿਸ ਗੁਰਮੁਖ ਉਤੇ ਹਰੀ ਦਇਆਲ ਹੰੁਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ ।੨੧।
That Gurmukh, unto whom the Lord becomes merciful, chants the Lord's Name, and wins the game of life. ||21||