ਮਃ ੩ ॥
Third Mehl:
ਮਾਇਆ ਮੋਹੁ ਗੁਬਾਰੁ ਹੈ ਤਿਸ ਦਾ ਨ ਦਿਸੈ ਉਰਵਾਰੁ ਨ ਪਾਰੁ ॥
ਮਾਇਆ ਦਾ ਮੋਹ-ਪਿਆਰ (ਨਿਰਾ) ਹਨੇਰਾ ਹੈ, ਜਿਸ ਦਾ ਉਰਲਾ ਤੇ ਪਾਰਲਾ ਬੰਨਾ ਦਿੱਸਦਾ ਨਹੀਂ
Attachment to Maya is an ocean of darkness; neither this shore nor the one beyond can be seen.
ਮਨਮੁਖ ਅਗਿਆਨੀ ਮਹਾ ਦੁਖੁ ਪਾਇਦੇ ਡੁਬੇ ਹਰਿ ਨਾਮੁ ਵਿਸਾਰਿ ॥
ਸਤਿਗੁਰੂ ਤੋਂ ਮੁਖ ਮੋੜਨ ਵਾਲੇ, ਗਿਆਨ ਤੋਂ ਹੀਣ ਜੀਵ ਪ੍ਰਭੂ ਦਾ ਨਾਮ ਵਿਸਾਰ ਕੇ (ਉਸ ਹਨੇਰੇ ਵਿਚ) ਗੋਤੇ ਖਾਂਦੇ ਹਨ ਤੇ ਬੜਾ ਦੱੁਖ ਸਹਿੰਦੇ ਹਨ
The ignorant, self-willed manmukhs suffer in terrible pain; they forget the Lord's Name and drown.
ਭਲਕੇ ਉਠਿ ਬਹੁ ਕਰਮ ਕਮਾਵਹਿ ਦੂਜੈ ਭਾਇ ਪਿਆਰੁ ॥
ਨਿਤ ਨਵੇਂ ਸੂਰਜ (ਨਾਮ ਤੋਂ ਬਿਨਾ) ਹੋਰ ਬਥੇਰੇ ਕੰਮ ਕਰਦੇ ਹਨ ਤੇ ਮਾਇਆ ਦੇ ਪਿਆਰ ਵਿਚ (ਹੀ ਉਹਨਾਂ ਦੀ) ਬਿਰਤੀ (ਜੁੜੀ ਰਹਿੰਦੀ ਹੈ)
They arise in the morning and perform all sorts of rituals, but they are caught in the love of duality.
ਸਤਿਗੁਰੁ ਸੇਵਹਿ ਆਪਣਾ ਭਉਜਲੁ ਉਤਰੇ ਪਾਰਿ ॥
(ਜੋ ਜੀਵ) ਆਪਣੇ ਸਤਿਗੁਰੂ ਦੀ ਦੱਸੀ ਸੇਵਾ ਕਰਦੇ ਹਨ, ਉਹ (ਮਾਇਆ ਦੇ ਮੋਹ-ਰੂਪ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ
Those who serve the True Guru cross over the terrifying world-ocean.
ਨਾਨਕ ਗੁਰਮੁਖਿ ਸਚਿ ਸਮਾਵਹਿ ਸਚੁ ਨਾਮੁ ਉਰ ਧਾਰਿ ॥੨॥
ਹੇ ਨਾਨਕ ! ਸਤਿਗੁਰੂ ਦੇ ਸਨਮੁਖ ਰਹਿਣ ਵਾਲੇ (ਜੀਵ) ਸੱਚੇ ਨਾਮ ਨੂੰ ਹਿਰਦੇ ਵਿਚ ਪਰੋ ਕੇ ਸਦਾ-ਥਿਰ (ਪ੍ਰਭੂ) ਵਿਚ ਲੀਨ ਹੋ ਜਾਂਦੇ ਹਨ ।੨।
O Nanak, the Gurmukhs keep the True Name enshrined in their hearts; they are absorbed into the True One. ||2||