ਪਉੜੀ ॥
Pauree:
ਹਰਿ ਹਰਿ ਮੇਲਿ ਸਾਧ ਜਨ ਸੰਗਤਿ ਮੁਖਿ ਬੋਲੀ ਹਰਿ ਹਰਿ ਭਲੀ ਬਾਣਿ ॥
ਹੇ ਹਰੀ! ਮੈਨੂੰ ਸਾਧ ਜਨਾਂ ਦੀ ਸੰਗਤ ਮਿਲਾ, ਮੈਂ ਮੂੰਹੋਂ ਤੇਰੇ ਨਾਮ ਦੀ ਸੰੁਦਰ ਬੋਲੀ ਬੋਲਾਂ
O Lord, unite me with the Saadh Sangat, the Company of the Holy, so that with my mouth, I may speak the sublime Word of the Guru's Bani.
ਹਰਿ ਗੁਣ ਗਾਵਾ ਹਰਿ ਨਿਤ ਚਵਾ ਗੁਰਮਤੀ ਹਰਿ ਰੰਗੁ ਸਦਾ ਮਾਣਿ ॥
ਹਰੀ-ਗੁਣ ਗਾਵਾਂ ਤੇ ਨਿੱਤ ਹਰੀ-ਨਾਮ ਉਚਾਰਾਂ ਤੇ ਗੁਰੂ ਦੀ ਮੱਤ ਲੈ ਕੇ ਸਦਾ ਹਰੀ-ਰੰਗ ਮਾਣਾਂ ।
I sing the Glorious Praises of the Lord, and constantly chant the Lord's Name; through the Guru's Teachings, I enjoy the Lord's Love constantly.
ਹਰਿ ਜਪਿ ਜਪਿ ਅਉਖਧ ਖਾਧਿਆ ਸਭਿ ਰੋਗ ਗਵਾਤੇ ਦੁਖਾ ਘਾਣਿ ॥
ਹਰੀ ਦਾ ਭਜਨ ਕਰ ਕੇ ਤੇ (ਭਜਨ-ਰੂਪ) ਦਵਾਈ ਖਾਧਿਆਂ ਸਾਰੇ ਦੁੱਖ ਰੋਗ ਦੂਰ ਹੋ ਜਾਂਦੇ ਹਨ ।
I take the medicine of meditation on the Lord's Name, which has cured all diseases and multitudes of sufferings.
ਜਿਨਾ ਸਾਸਿ ਗਿਰਾਸਿ ਨ ਵਿਸਰੈ ਸੇ ਹਰਿ ਜਨ ਪੂਰੇ ਸਹੀ ਜਾਣਿ ॥
ਉਹਨਾਂ ਹਰੀ ਜਨਾਂ ਨੂੰ ਸਚ-ਮੁੱਚ ਪੂਰੇ ਸਮਝੋ, ਜਿਨ੍ਹਾਂ ਨੂੰ ਸਾਹ ਲੈਂਦਿਆਂ ਤੇ ਖਾਂਦਿਆਂ (ਕਦੇ ਭੀ) ਪਰਮਾਤਮਾ ਨਹੀਂ ਵਿਸਰਦਾ
Those who do not forget the Lord, while breathing or eating - know them to be the perfect servants of the Lord.
ਜੋ ਗੁਰਮੁਖਿ ਹਰਿ ਆਰਾਧਦੇ ਤਿਨ ਚੂਕੀ ਜਮ ਕੀ ਜਗਤ ਕਾਣਿ ॥੨੨॥
ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੋ ਕੇ ਹਰੀ ਨੂੰ ਸਿਮਰਦੇ ਹਨ, ਉਹਨਾਂ ਲਈ ਜਮ ਦੀ ਤੇ ਜਗਤ ਦੀ ਮੁਥਾਜੀ ਮੁੱਕ ਜਾਂਦੀ ਹੈ ।੨੨।
Those Gurmukhs who worship the Lord in adoration end their subservience to the Messenger of Death, and to the world. ||22||