ਸਲੋਕੁ ਮਃ ੩ ॥
Shalok, Third Mehl:
ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥
ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! (ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ;
O man, you have been tormented by a nightmare, and you have passed your life in sleep.
ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥
ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ ।
You did not wake to hear the Word of the True Guru's Shabad; you have no inspiration within yourself.
ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥
ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ
That body burns, which has no virtue, and which does not serve the Guru.
ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥
(ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ
I have seen that the world is burning, in egotism and the love of duality.
ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥
ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ ।੧।
O Nanak, those who seek the Guru's Sanctuary are saved; within their minds, they meditate on the True Word of the Shabad. ||1||