ਮਃ ੩ ॥
Third Mehl:
ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥
ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈ
Attuned to the Word of the Shabad, the soul-bride is rid of egotism, and she is glorified.
ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥
ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ ।
If she walks steadily in the way of His Will, then she is adorned with decorations.
ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥
ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ (ਹਿਰਦੇ-ਰੂਪ) ਸੇਜ ਸੰੁਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ
Her couch becomes beautiful, and she constantly enjoys her Husband Lord; she obtains the Lord as her Husband.
ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥
ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, (ਇਸ ਲਈ) ਉਹ ਕਦੇ ਦੁਖੀ ਨਹੀਂ ਹੁੰਦੀ
The Lord does not die, and she never suffers pain; she is a happy soul-bride forever.
ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥
ਹੇ ਨਾਨਕ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਆਪਣੇ ਨਾਲ ਮਿਲਾਇਆ ਹੈ ।੨।
O Nanak, the Lord God unites her with Himself; she enshrines love and affection for the Guru. ||2||