ਪਉੜੀ ॥
Pauree:
ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥
ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ, ਰੱਬ ਮਿਹਰ ਹੀ ਕਰੇ
Those who conceal and deny their Guru, are the most evil people.
ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥
! ਹੇ ਭਾਈ! ਉਨ੍ਹਾਂ ਦਾ ਦਰਸ਼ਨ ਨਾਹ ਕਰੋ, ਉਹ ਬੜੇ ਪਾਪੀ ਤੇ ਹੱਤਿਆਰੇ ਹਨ;
O Dear Lord, let me not even see them; they are the worst sinners and murderers.
ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥
ਮਨੋਂ ਖੋਟੇ ਉਹ ਆਦਮੀ ਵਿਭਚਾਰਨ ਇਸਤ੍ਰੀ ਵਾਂਗ ਘਰ ਘਰ ਫਿਰਦੇ ਹਨ
They wander from house to house, with impure minds, like wicked, forsaken women.
ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥
ਵਡਭਾਗੀ ਮਨੁੱਖ ਸਤਿਗੁਰੂ ਦੀ ਨਿਵਾਜੀ ਹੋਈ ਗੁਰਮੁਖਾਂ ਦੀ ਸੰਗਤ ਵਿਚ ਮਿਲਦੇ ਹਨ
But by great good fortune, they may meet the Company of the Holy; as Gurmukhs, they are reformed.
ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥
ਹੇ ਹਰੀ! ਮੈਂ ਸਦਕੇ ਹਾਂ ਸਤਿਗੁਰੂ ਤੋਂ, ਮੇਹਰ ਕਰ ਤੇ ਸਤਿਗੁਰੂ ਨੂੰ ਮਿਲਾ ।੨੩।
O Lord, please be kind and let me meet the True Guru; I am a sacrifice to the Guru. ||23||