ਸਲੋਕੁ ਮਃ ੪ ॥
Shalok, Fourth Mehl:
ਹਰਿ ਦਾਸਨ ਸਿਉ ਪ੍ਰੀਤਿ ਹੈ ਹਰਿ ਦਾਸਨ ਕੋ ਮਿਤੁ ॥
ਪ੍ਰਭੂ ਦੀ ਆਪਣੇ ਸੇਵਕਾਂ ਨਾਲ ਪ੍ਰੀਤ ਹੰੁਦੀ ਹੈ, ਪ੍ਰਭੂ ਆਪਣੇ ਸੇਵਕਾਂ ਦਾ ਮਿੱਤ੍ਰ ਹੈ,
The Lord loves His slaves; the Lord is the friend of His slaves.
ਹਰਿ ਦਾਸਨ ਕੈ ਵਸਿ ਹੈ ਜਿਉ ਜੰਤੀ ਕੈ ਵਸਿ ਜੰਤੁ ॥
ਜਿਵੇਂ ਵਾਜਾ ਵਜੰਤ੍ਰੀ ਦੇ ਵੱਸ ਵਿਚ ਹੰੁਦਾ ਹੈ (ਜਿਵੇਂ ਚਾਹੇ ਵਜਾਏ) ਤਿਵੇਂ ਪ੍ਰਭੂ ਆਪਣੇ ਸੇਵਕਾਂ ਦੇ ਅਧੀਨ ਹੰੁਦਾ ਹੈ ।
The Lord is under the control of His slaves, like the musical instrument under the control of the musician.
ਹਰਿ ਕੇ ਦਾਸ ਹਰਿ ਧਿਆਇਦੇ ਕਰਿ ਪ੍ਰੀਤਮ ਸਿਉ ਨੇਹੁ ॥
ਪ੍ਰਭੂ ਦੇ ਸੇਵਕ ਆਪਣੇ ਪ੍ਰੀਤਮ ਪ੍ਰਭੂ ਨਾਲ ਪ੍ਰੇਮ ਜੋੜ ਕੇ ਪ੍ਰਭੂ ਨੂੰ ਸਿਮਰਦੇ ਹਨ,
The Lord's slaves meditate on the Lord; they love their Beloved.
ਕਿਰਪਾ ਕਰਿ ਕੈ ਸੁਨਹੁ ਪ੍ਰਭ ਸਭ ਜਗ ਮਹਿ ਵਰਸੈ ਮੇਹੁ ॥
ਤੇ ਬੇਨਤੀ ਕਰਦੇ ਹਨ, ਕਿ) ਹੇ ਪ੍ਰਭੂ ਮੇਹਰ ਕਰ ਕੇ ਸੁਣ, ਸਾਰੇ ਸੰਸਾਰ ਵਿਚ (ਨਾਮ ਦੀ) ਵਰਖਾ ਹੋਵੇ (ਇਸ ਪਿਆਰ ਕਰਕੇ ਹੀ ਪ੍ਰਭੂ ਆਪਣੇ ਸੇਵਕਾਂ ਨੂੰ ਪਿਆਰਦਾ ਹੈ)
Please, hear me, O God - let Your Grace rain over the whole world.
ਜੋ ਹਰਿ ਦਾਸਨ ਕੀ ਉਸਤਤਿ ਹੈ ਸਾ ਹਰਿ ਕੀ ਵਡਿਆਈ ॥
ਹਰੀ ਦੇ ਸੇਵਕਾਂ ਦੀ ਵਡਿਆਈ ਹਰੀ ਦੀ ਹੀ ਵਡਿਆਈ ਹੈ
The praise of the Lord's slaves is the Glory of the Lord.
ਹਰਿ ਆਪਣੀ ਵਡਿਆਈ ਭਾਵਦੀ ਜਨ ਕਾ ਜੈਕਾਰੁ ਕਰਾਈ ॥
ਹਰੀ ਨੂੰ ਆਪਣੀ ਇਹ ਵਡਿਆਈ (ਜੋ ਉਸ ਦੇ ਸੇਵਕਾਂ ਦੀ ਹੰੁਦੀ ਹੈ) ਚੰਗੀ ਲੱਗਦੀ ਹੈ । (ਸੋ) ਉਹ ਆਪਣੇ ਸੇਵਕ ਦੀ ਜੈ ਜੈਕਾਰ ਕਰਾ ਦੇਂਦਾ ਹੈ ।
The Lord loves His Own Glory, and so His humble servant is celebrated and hailed.
ਸੋ ਹਰਿ ਜਨੁ ਨਾਮੁ ਧਿਆਇਦਾ ਹਰਿ ਹਰਿ ਜਨੁ ਇਕ ਸਮਾਨਿ ॥
ਹਰੀ ਦਾ ਦਾਸ ਉਹ ਹੈ ਜੋ ਹਰੀ ਦਾ ਨਾਮ ਸਿਮਰਦਾ ਹੈ, ਹਰੀ ਤੇ ਹਰੀ ਦਾ ਸੇਵਕ ਇਕ-ਰੂਪ ਹਨ
That humble servant of the Lord meditates on the Naam, the Name of the Lord; the Lord, and the Lord's humble servant, are one and the same.
ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਪੈਜ ਰਖਹੁ ਭਗਵਾਨ ॥੧॥
ਹੇ ਹਰੀ! ਹੇ ਭਗਵਾਨ! ਦਾਸ ਨਾਨਕ ਤੇਰਾ ਸੇਵਕ ਹੈ, (ਇਸ ਸੇਵਕ ਦੀ ਭੀ) ਲਾਜ ਰੱਖ (ਆਪਣੇ ਨਾਮ ਦੀ ਦਾਤਿ ਦੇਹ) ।੧।
Servant Nanak is the slave of the Lord; O Lord, O God, please, preserve his honor. ||1||